ਜਲੰਧਰ (ਧਵਨ) – ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੇਸ਼ ’ਚ ਕਾਂਗਰਸ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਦੀ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਆਪਣੇ ਸੋਸ਼ਲ ਮੀਡੀਆ ਖਾਤੇ ’ਚ ਪੰਜਾਬ ’ਚ ਕਾਂਗਰਸ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦਾ ਵਿਸ਼ੇਸ਼ ਰੂਪ ਨਾਲ ਜ਼ਿਕਰ ਕੀਤਾ ਹੈ। ਕੈਪਟਨ ਸਰਕਾਰ ਵਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਸ਼ਲਾਂਘਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਛੱਤੀਸਗੜ੍ਹ ਵਾਂਗ ਪੰਜਾਬ ’ਚ ਵੀ ਕਾਂਗਰਸ ਸਰਕਾਰ ਨੇ ਕੋਰੋਨਾ ਵਾਇਰਸ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ’ਚ ਸਰਕਾਰ ਨੇ 1600 ਕੁਆਰਿੰਟਾਈਨ ਬੈੱਡਾਂ ਅਤੇ 2800 ਹਸਪਤਾਲਾਂ ’ਚ ਆਈਸੋਲੇਸ਼ਨ ਬੈੱਡਾਂ ਦਾ ਪ੍ਰਬੰਧ ਕੀਤਾ ਹੈ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਵਲੋਂ ਸਾਰੇ ਰਜਿਸਟਰਡ ਨਿਰਮਾਣ ਕੰਮਾਂ ’ਚ ਲੱਗੇ ਮਜ਼ਦੂਰਾਂ ਨੂੰ ਤੁਰੰਤ 3-3 ਹਜ਼ਾਰ ਰੁਪਏ ਦੀ ਰਕਮ ਦਾ ਭੁਗਤਾਨ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਮਜ਼ਦੂਰਾਂ ਨੂੰ ਰਾਹਤ ਮਿਲੇਗੀ, ਜੋ ਕਿ ਕੋਰੋਨਾ ਵਾਇਰਸ ਕਾਰਣ ਜਾਂ ਤਾਂ ਕੰਮ ’ਤੇ ਨਹੀਂ ਜਾ ਪਾ ਰਹੇ ਹਨ ਜਾਂ ਫਿਰ ਕਰਫਿਊ ਕਾਰਣ ਫੈਕਟਰੀਆਂ ਤੇ ਹੋਰ ਸਥਾਨਾਂ ’ਤੇ ਕੰਮ ਨਹੀਂ ਹੋ ਰਿਹਾ ਹੈ।
ਪੜ੍ਹੋ ਇਹ ਖਬਰ - ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੜ੍ਹੋ ਇਹ ਖਬਰ - ਪੰਜਾਬ 'ਚ ਲੱਗੇ ਕਰਫਿਊ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ
ਪੜ੍ਹੋ ਇਹ ਖਬਰ - ਪੰਜਾਬ ਤੇ ਪੰਜਾਬੀਆਂ ਦੇ ਵਡੇਰੇ ਹਿੱਤਾਂ ਲਈ ਕਰਫਿਊ ਲਾਉਣ ਲਈ ਹੋਇਆ ਮਜ਼ਬੂਰ : ਕੈਪਟਨ
ਪੜ੍ਹੋ ਇਹ ਖਬਰ - ਮੁੱਖ ਮੰਤਰੀ ਵਲੋਂ ਪੰਜਾਬ 31 ਮਾਰਚ ਤਕ 'ਲੌਕ ਡਾਊਨ', ਇਹ ਸਹੂਲਤਾਂ ਰਹਿਣਗੀਆਂ ਜਾਰੀ
ਪੜ੍ਹੋ ਇਹ ਖਬਰ - ਕੈਪਟਨ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਕਦਮ ਦੀ ਸ਼ਲਾਘਾ
ਰਾਹੁਲ ਗਾਂਧੀ ਨੇ ਪੰਜਾਬ ’ਚ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਧਵਾ, ਬਜ਼ੁਰਗ ਅਤੇ ਹੋਰ ਲੋਕਾਂ ਨੂੰ ਜਾਰੀ ਕੀਤੀ ਗਈ ਪੈਂਸ਼ਨ ਦੀ 296 ਕਰੋੜ ਰੁਪਏ ਰਾਸ਼ੀ ਦਾ ਵੀ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਵੀ ਪੈਨਸ਼ਨਧਾਰਕਾਂ ਨੂੰ ਕਾਫੀ ਰਾਹਤ ਮਹਿਸੂਸ ਹੋਵੇਗੀ।
ਮਲੇਸ਼ੀਆ 'ਚ ਫਸੇ 113 ਭਾਰਤੀ ਯਾਤਰੀ ਘਰ ਲਈ ਰਵਾਨਾ : ਹਾਈ ਕਮਿਸ਼ਨ
NEXT STORY