ਚੰਡੀਗੜ੍ਹ : ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਨਿੱਜੀ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਿਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਨਿੱਜੀ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਪੰਜਾਬੀ ਗਾਇਕ 'ਦਿਲਜਾਨ' ਦੀ ਦਰਦਨਾਕ ਹਾਦਸੇ ਦੌਰਾਨ ਮੌਤ
ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਇਸ ਸਬੰਧ ਵਿਚ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਮਖੂ 'ਚ ਚਿੱਟੇ ਦੀ ਭੇਂਟ ਚੜ੍ਹਿਆ ਨੌਜਵਾਨ, ਪਰਿਵਾਰ ਨੇ ਰੋਂਦਿਆਂ ਬਿਆਨ ਕੀਤਾ ਦਰਦ
ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਿਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ। ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨਾਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ
ਇਹ ਵੀ ਪੜ੍ਹੋ : ਕਾਂਗਰਸ ਦੇ MP 'ਰਵਨੀਤ ਬਿੱਟੂ' ਨੂੰ ਹੋਇਆ 'ਕੋਰੋਨਾ', ਸੰਸਦ ਦੀ ਕਾਰਵਾਈ 'ਚ ਲਿਆ ਸੀ ਹਿੱਸਾ
ਉਨ੍ਹਾਂ ਦੱਸਿਆ ਕਿ ਇਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ। ਇਸੇ ਤਰ੍ਹਾਂ ਕੋਈ ਵੀ ਨਿੱਜੀ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀ. ਸੀ. ਆਰ. ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਪਿੰਡ ਬਲਿਆਲ ਦੇ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ, ਸਿਹਤ ਵਿਭਾਗ ਨੇ ਕੀਤਾ ਅੰਤਿਮ ਸੰਸਕਾਰ
NEXT STORY