ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸ਼ਨੀਵਾਰ ਨੂੰ 217 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 6,867 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 11693 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,90,755 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 4,01,273 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 77,789 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਸਿੱਧੂ ਨੇ ਟਵੀਟ ਕਰ ਕੈਪਟਨ ਨੂੰ ਕੀਤਾ ਚੈਲੇਂਜ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 1132, ਐਸ. ਏ. ਐਸ ਨਗਰ 535, ਬਠਿੰਡਾ 515, ਜਲੰਧਰ 573, ਪਟਿਆਲਾ 536, ਅੰਮ੍ਰਿਤਸਰ 404, ਫਾਜ਼ਿਲਕਾ 408, ਕਪੂਰਥਲਾ 57, ਸ੍ਰੀ ਮੁਕਤਸਰ ਸਾਹਿਬ 298, ਗੁਰਦਾਸਪੁਰ 160, ਮਾਨਸਾ 279, ਹੁਸ਼ਿਆਰਪੁਰ 267, ਸੰਗਰੂਰ 247, ਫਰੀਦਕੋਟ 244, ਰੋਪੜ 203, ਪਠਾਨਕੋਟ 399, ਮੋਗਾ 112, ਫਿਰੋਜ਼ਪੁਰ 263, ਫਤਿਹਗੜ੍ਹ ਸਾਹਿਬ 96, ਐਸ.ਬੀ.ਐਸ ਨਗਰ 60, ਤਰਨਤਾਰਨ 80 ਅਤੇ ਬਰਨਾਲਾ 'ਚ 59 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ASI ਰੈਂਕ ਦੇ 2 ਪੁਲਸ ਮੁਲਾਜ਼ਮਾਂ ਦਾ ਕਤਲ
ਉੱਥੇ ਹੀ ਸੂਬੇ 'ਚ ਅੱਜ 217 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 26, ਬਰਨਾਲਾ 4, ਬਠਿੰਡਾ 24, ਫਰੀਦਕੋਟ 5, ਫਾਜ਼ਿਲਕਾ 20, ਫਿਰੋਜ਼ਪੁਰ 7, ਫਤਿਹਗੜ੍ਹ ਸਾਹਿਬ 3, ਗੁਰਦਾਸਪੁਰ 12, ਹੁਸ਼ਿਆਰਪੁਰ 8, ਜਲੰਧਰ 11, ਲੁਧਿਆਣਾ 18, ਕਪੂਰਥਲਾ 5, ਮਾਨਸਾ 3, ਮੋਗਾ 4, ਐੱਸ.ਏ.ਐੱਸ ਨਗਰ 7, ਸ੍ਰੀ ਮੁਕਤਸਰ ਸਾਹਿਬ 14, ਪਟਿਆਲਾ 19, ਰੋਪੜ 3, ਸੰਗਰੂਰ 15 ਐੱਸ.ਬੀ.ਐੱਸ ਨਗਰ 4 ਅਤੇ ਤਰਨਤਾਰਨ 'ਚ 5 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ
NEXT STORY