ਅੰਮ੍ਰਿਤਸਰ (ਦਲਜੀਤ ਸ਼ਰਮਾ) : ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 2 ਮਰੀਜ਼ਾਂ ਦੀ ਵਿਦੇਸ਼ੀ ਹਿਸਟਰੀ ਹੈ ਜਦਕਿ ਦੋ ਪਹਿਲਾਂ ਹੀ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਹਨ। ਇਸ ਤੋਂ ਇਲਾਵਾ ਇਕ ਮਰੀਜ਼ ਖੰਘ, ਜ਼ੁਕਾਮ ਤੇ ਬੁਖਾਰ ਨਾਲ ਪੀੜਤ ਸੀ, ਜਿਸ ਦੇ ਟੈਸਟ ਕਰਨ 'ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਨਾਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 392 ਹੋ ਗਿਆ ਹੈ, ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਆਪਣਾ ਘਰਾਂ ਨੂੰ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ, 2 ਹਵਾਲਾਤੀਆਂ ਸਮੇਤ ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ
ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2300 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 392, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 250, ਮੋਹਾਲੀ 'ਚ 114, ਪਟਿਆਲਾ 'ਚ 122, ਲੁਧਿਆਣਾ 'ਚ 183, ਪਠਾਨਕੋਟ 'ਚ 60, ਨਵਾਂਸ਼ਹਿਰ 'ਚ 110, ਤਰਨਾਰਨ 164, ਮਾਨਸਾ 'ਚ 32, ਕਪੂਰਥਲਾ 37, ਹੁਸ਼ਿਆਰਪੁਰ 'ਚ 121, ਫਰੀਦਕੋਟ 62, ਸੰਗਰੂਰ 'ਚ 97 ਕੇਸ, ਮੁਕਤਸਰ 67, ਗਰਦਾਸਪੁਰ 'ਚ 140 ਕੇਸ, ਮੋਗਾ 'ਚ 61, ਬਰਨਾਲਾ 'ਚ 23, ਫਤਿਹਗੜ੍ਹ ਸਾਹਿਬ 'ਚ 58, ਫਾਜ਼ਿਲਕਾ 46, ਬਠਿੰਡਾ 'ਚ 47 ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 1993 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 250 ਕੇਸ ਅਜੇ ਵੀ ਐਕਟਿਵ ਹਨ।
ਇਹ ਵੀ ਪੜ੍ਹੋ : ਪਠਾਨਕੋਟ ''ਚ ਕੋਰੋਨਾ ਦਾ ਵੱਡਾ ਧਮਾਕਾ, 8 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
ਜਲੰਧਰ 'ਚੋਂ ਮਿਲਿਆ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੇਟਿਵ ਕੇਸ
NEXT STORY