ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦੀ ਬਜਾਏ ਲਗਾਤਾਰ ਵੱਧਦੀ ਜਾ ਰਹੀ ਹੈ। ਬੁੱਧਵਾਰ ਸ਼ਾਮ ਨੂੰ ਜ਼ਿਲ੍ਹੇ ਵਿਚ ਕੋਰੋਨਾ ਲਾਗ ਨਾਲ ਪੀੜਤ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰੇ ਕੋਰੋਨਾ ਦੇ 8 ਮਾਮਲੇ ਸਾਹਮਣੇ ਆਏ ਸਨ, ਜਦਕਿ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 20 ਪਾਜ਼ੇਟਿਵ ਮਾਮਲੇ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 537 ਹੋ ਗਈ ਹੈ। ਜਿਨ੍ਹਾਂ ਵਿਚੋਂ 378 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਜ਼ਿਲ੍ਹੇ ਵਿਚ 140 ਮਾਮਲੇ ਸਰਗਰਮ ਹਨ। ਜਦਕਿ 11 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀਆਂ ਹਨ ਜੋ ਸੂਬੇ ਵਿਚ ਸਭ ਤੋਂ ਵੱਧ ਹਨ।
ਇਹ ਵੀ ਪੜ੍ਹੋ : ਨਾਕੇ 'ਤੇ ਤਾਇਨਾਤ ਏ. ਐੱਸ. ਆਈ. ਦੀ ਕਈ ਗੋਲੀਆਂ ਲੱਗਣ ਕਾਰਣ ਮੌਤ
ਪੰਜਾਬ 'ਚ ਕੋਰੋਨਾ ਦਾ ਕਹਿਰ, ਅੰਕੜਾ 2800 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 529, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 282, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 147, ਸੰਗਰੂਰ 'ਚ 116 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 152 ਕੇਸ, ਮੁਕਤਸਰ 71, ਮੋਗਾ 'ਚ 67, ਫਰੀਦਕੋਟ 86, ਫਿਰੋਜ਼ਪੁਰ 'ਚ 46, ਫਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 108, ਬਰਨਾਲਾ 'ਚ 27, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 70, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2234 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪਠਾਨਕੋਟ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਵਾਧਾ, 19 ਨਵੇਂ ਮਾਮਲੇ ਆਏ ਸਾਹਮਣੇ
ਨਹਿਰ 'ਚ ਡੁੱਬਣ ਨਾਲ ਏ. ਐੱਸ. ਆਈ. ਦੀ ਮੌਤ
NEXT STORY