ਅੰਮ੍ਰਿਤਸਰ (ਦਲਜੀਤ) : ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਅੰਮ੍ਰਿਤਸਰ ਵਿਚ ਪਿਛਲੇ 24 ਘੰਟਿਆਂ ਦੌਰਾਨ 3 ਮੌਤਾਂ ਹੋ ਗਈਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਗੇਟ ਹਕੀਮਾਂ ਦੇ ਸਤੀਸ਼ ਕੁਮਾਰ 63 ਦੀ ਰਿਪੋਰਟ ਪਿਛਲੇ ਦਿਨੀਂ ਪਾਜ਼ੇਟਿਵ ਆਈ ਸੀ। ਜਿਨ੍ਹਾਂ ਦਾ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਦੀ ਵੀਰਵਾਰ ਸ਼ਾਮ ਮੌਤ ਹੋ ਗਈ। ਇਸ ਤੋਂ ਪਹਿਲਾਂ ਨਵਾਕੋਟ ਦੀ ਰਹਿਣ ਵਾਲੀ 62 ਸਾਲਾ ਅਮਰਜੀਤ ਕੌਰ ਅਤੇ ਲਾਹੌਰ ਗੇਟ ਦੇ ਰਹਿਣ ਵਾਲੇ 45 ਸਾਲਾ ਅਸ਼ੋਕ ਕੁਮਾਰ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 14 ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪਠਾਨਕੋਟ 'ਚ ਭਾਰੀ ਅਸਲੇ ਸਣੇ ਦੋ ਅੱਤਵਾਦੀ ਗ੍ਰਿਫਤਾਰ
ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਤਕ ਕੋਰੋਨਾ ਲਾਗ ਦੀ ਬਿਮਾਰੀ ਨਾਲ ਪੀੜਤ 542 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 383 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 133 ਐਕਟਿਵ ਕੇਸ ਹਨ।
ਇਹ ਵੀ ਪੜ੍ਹੋ : ਪਠਾਨਕੋਟ ਜ਼ਿਲ੍ਹੇ 'ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਕੋਰੋਨਾ, 19 ਨਵੇਂ ਮਾਮਲਿਆਂ ਦੀ ਪੁਸ਼ਟੀ
ਮੁੱਦਕੀ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਸਬੰਧੀ ਸ਼ੱਕੀ ਮਰੀਜ਼ਾਂ ਤੇ ਪੁਲਸ ਕਰਮਚਾਰੀਆਂ ਦੇ ਲਏ ਸੈਂਪਲ
NEXT STORY