ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੇ 14 ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 644 ਹੋ ਗਿਆ ਹੈ। ਜਿਨ੍ਹਾਂ ਵਿਚੋਂ 454 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਅਜੇ ਵੀ 169 ਐਕਟਿਵ ਮਰੀਜ਼ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 24 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮਾਰੂ ਹੋਇਆ ਕੋਰੋਨਾ, ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3300 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3300 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 644, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 387, ਲੁਧਿਆਣਾ 'ਚ 396, ਤਰਨਾਰਨ 176, ਮੋਹਾਲੀ 'ਚ 175, ਹੁਸ਼ਿਆਰਪੁਰ 'ਚ 142, ਪਟਿਆਲਾ 'ਚ 171, ਸੰਗਰੂਰ 'ਚ 158 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 170 ਕੇਸ, ਮੁਕਤਸਰ 73, ਮੋਗਾ 'ਚ 71, ਫਰੀਦਕੋਟ 87, ਫਿਰੋਜ਼ਪੁਰ 'ਚ 51, ਫਾਜ਼ਿਲਕਾ 50, ਬਠਿੰਡਾ 'ਚ 57, ਪਠਾਨਕੋਟ 'ਚ 145, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 77, ਕਪੂਰਥਲਾ 44, ਰੋਪੜ 'ਚ 80 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2534 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 733 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 81 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਦਹਿਲਾਉਣ ਵਾਲੀ ਘਟਨਾ, ਨਵ-ਵਿਆਹੇ ਮੁੰਡੇ ਸਣੇ ਸਕੇ ਭਰਾ ਦਾ ਕਤਲ, ਲਾਸ਼ਾਂ ਨਾਲ ਵੀ ਦਰਿੰਦਗੀ
ਪੰਜਾਬ ਵਿਚ ਮੰਗਲਵਾਰ ਨੂੰ ਹੁਣ ਤਕ ਹੋਈਆਂ 6 ਮੌਤਾਂ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜਿੱਥੇ ਅੰਮ੍ਰਿਤਸਰ ਵਿਚ ਮੰਗਲਵਾਰ ਨੂੰ ਦਿਨ ਚੜ੍ਹਦੇ ਹੀ ਤਿੰਨ ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ, ਉਥੇ ਹੀ ਸੂਬੇ ਭਰ ਵਿਚ ਹੁਣ ਤਕ 6 ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਜਲੰਧਰ, ਸੰਗਰੂਰ, ਤਰਨਤਾਰਨ ਵਿਚ ਵੀ ਇਕ-ਇਕ ਮੌਤ ਕੋਰੋਨਾ ਕਾਰਨ ਹੋਈ ਹੈ। ਸੂਬੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਕਾਰਣ ਹੁਣ ਮੌਤਾਂ ਦਾ ਕੁੱਲ ਅੰਕੜਾ 81 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 32 ਪਾਜ਼ੇਟਿਵ ਕੇਸ ਆਏ ਸਾਹਮਣੇ
ਪਿੰਡਾਂ 'ਚ ਮਿਸ਼ਨ ਫ਼ਤਿਹ ਦੀ ਅਗਵਾਈ ਕਰਨਗੇ ਪੰਚ-ਸਰਪੰਚ : ਮੂਧਲ
NEXT STORY