ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਫੈਲਦਾ ਜਾ ਰਹੀ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ 47 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਲਗਾਤਾਰ ਜਿੱਥੇ ਕੋਰੋਨਾ ਕਾਰਣ ਮੌਤਾਂ ਹੋ ਰਹੀਆਂ ਹਨ, ਉਥੇ ਹੀ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 2005 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 486 ਹੋ ਗਈ ਹੈ ਜਦਕਿ 1435 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 84 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਨਹਿਰ 'ਚ ਪਤੀ-ਪਤਨੀ ਦੀਆਂ ਲਾਸ਼ਾਂ ਦੇਖ ਕੇ ਕੰਬੇ ਲੋਕ, ਇੰਝ ਆਈ ਮੌਤ ਕਿ ਸੋਚਿਆ ਨਾ ਸੀ
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 20 ਤੋਂ ਵੱਧ ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ 55 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ 4 ਮਰੀਜ਼ਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡੇ ਤੋਂ ਫੜੀਆਂ ਵਿਦੇਸ਼ੀ ਕੁੜੀਆਂ ਤੋਂ ਹੁਣ ਜੁਡੀਸ਼ੀਅਲ ਹਿਰਾਸਤ 'ਚ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਯੁੱਧਿਆ 'ਚ ਰਾਮ ਮੰਦਿਰ ਦੇ ਨਿਰਮਾਣ ਲਈ ਮਿਲਿਆ ਸੱਦਾ
NEXT STORY