ਤਲਵੰਡੀ ਸਾਬੋ (ਮਨੀਸ਼): ਦੇਸ ਅੰਦਰ ਕੋਰੋਨਾ ਮਹਾਮਾਰੀ ਕਰਕੇ ਹੋ ਰਹੀਆਂ ਮੋਤਾਂ ਅਤੇ ਲੋਕਾਂ ਨੂੰ ਇਲਾਜ ਨਾ ਮਿਲਣ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਰਕਾਰਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਦਮਦਮਾ ਸਾਹਿਬ ਪੁੱਜੇ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਭਿਆਨਕ ਬਿਮਾਰੀ ਹੈ, ਜਿਸ ਤੋ ਲੋਕਾਂ ਨੂੰ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਸੀ ਪਰ ਬਾਅਦ ਵਿੱਚ ਸਰਕਾਰ ਦੀਆਂ ਹਦਾਇਤਾਂ ਡਰਾਮਾ ਬਣ ਗਈਆਂ ਤੇ ਇਸ ਨੂੰ ਆਪਣੇ ਫਾਇਦੇ ਲਈ ਵਰਤਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ
ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਸਕੂਲ ਬੰਦ ਕਰਕੇ ਠੇਕੇ ਖੋਲ੍ਹ ਦਿੱਤੇ। ਧਾਰਮਿਕ ਸਮਾਗਮ ਬੰਦ ਕਰਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਥੇਦਾਰ ਦਾਦੂਵਾਲ ਨੇ ਸਰਕਾਰਾਂ ਤੇ ਕੋਰੋਨਾ ਤੋ ਲੋਕਾਂ ਨੂੰ ਬਚਾਉਣ ਲਈ ਕੋਈ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਉਂਦੇ ਕਿਹਾ ਕਿ ਦੂਜੇ ਦੇਸ਼ਾਂ ਨੂੰ ਫੰਡ ਦਿੱਤਾ ਜਾ ਰਿਹਾ ਅਤੇ ਲੱਖਾਂ ਕਰੋੜਾਂ ਦੇ ਬੁੱਤ ਬਣਾਏ ਜਾ ਰਹੇ ਹਨ ਪਰ ਕੋਰੋਨਾ ਮਰੀਜ਼ਾਂ ਨੂੰ ਬਚਾਉਣ ਲਈ ਕੋਈ ਪ੍ਰਬੰਧ ਨਹੀ ਕੀਤੇ ਗਏ।ਜਥੇਦਾਰ ਦਾਦੂਵਾਲ ਨੇ ਕਿਹਾ ਕਿ ਲੋਕਾਂ ਨੂੰ 500 ਰੁਪਏ ਜਾਂ ਸ਼ਰਾਬ ਦੀ ਬੋਤਲ ਤੇ ਵੋਟਾਂ ਵੇਚਣ ਦੀ ਬਜਾਏ ਚੰਗੇ ਲੋਕਾਂ ਦੀ ਚੋਣ ਕਰਨੀ ਚਾਹੀਦੀ ਹੈ ਜੋ ਲੋਕਾਂ ਦੀ ਜਾਨ ਮਾਲ ਦੀ ਇਫਾਜ਼ਿਤ ਕਰਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ 'ਤੇ ਦੋ ਕਰੀਬੀ
ਵੱਡੀ ਖ਼ਬਰ : ਲੁਧਿਆਣਾ ’ਚ ਕਰਫਿਊ ਦੀ ਮਿਆਦ ’ਚ ਵਾਧਾ, 23 ਮਈ ਤਕ ਜਾਰੀ ਰੱਖਣ ਦੇ ਹੁਕਮ
NEXT STORY