ਤਲਵੰਡੀ ਭਾਈ (ਪਾਲ) : ਤਲਵੰਡੀ ਭਾਈ ਦੇ ਇਕ ਵਿਅਕਤੀ ਦੀ ਕੋਰੋਨਾ ਮਹਾਮਾਰੀ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਸ ਥਾਣਾ ਤਲਵੰਡੀ ਭਾਈ ਦੇ ਇੰਚਾਰਜ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਭਾਈ ਦੀ ਪੁਰਾਣੀ ਦਾਣਾ ਮੰਡੀ ਦੇ ਵਸਨੀਕ ਵਿਪਨ ਕੁਮਾਰ ਖੂੰਗਰ ਜੋ ਕਿ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਲੁਧਿਆਣਾ ਦੇ ਹਸਪਤਾਲ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ। ਜਿਸ ਦੀ ਅੱਜ ਸਵੇਰੇ 4 ਵਜੇ ਦੇ ਕਰੀਬ ਮੌਤ ਹੋ ਗਈ। ਡਾਕਟਰਾਂ ਵਲੋਂ ਉਸ ਦੇ ਕੋਵਿਡ-19 ਦੀ ਜਾਂਚ ਲਈ ਨਮੂਨੇ ਵੀ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਉਕਤ ਨੂੰ ਕੋਰੋਨਾ ਮਹਾਮਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਮ੍ਰਿਤਕ ਦੇ ਹੋਰ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਕਾਰਨ 31ਵੀਂ ਮੌਤ, 10 ਨਵੇਂ ਮੀਰਜ਼ ਆਏ ਸਾਹਮਣੇ
ਪੰਜਾਬ ਮਰਨ ਵਾਲਿਆਂ ਦੀ ਗਿਣਤੀ ਹੋਈ 97
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤਕ ਦੋ ਮੌਤਾਂ ਰਿਕਾਰਡ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਵੀ ਇਕ ਵਿਅਕਤੀ ਦੀ ਕੋਰੋਨ ਕਾਰਨ ਮੌਤ ਹੋ ਗਈ। ਜਦਕਿ ਪੰਜਾਬ ਵਿਚ ਕੋਰੋਨਾ ਮਹਾਮਾਰੀ ਕਾਰਣ ਮਰਨ ਵਾਲਿਆਂ ਦੀ ਗਿਣਤੀ 97 ਹੋ ਗਈ ਹੈ।
ਇਹ ਵੀ ਪੜ੍ਹੋ : ਅੱਧੀ ਰਾਤ ਸ਼ਰਾਬ ਦੇ ਨਸ਼ੇ 'ਚ ਬੇਕਾਬੂ ਹੋਇਆ ਪੰਜਾਬ ਪੁਲਸ ਦਾ ਏ. ਐੱਸ.ਆਈ., ਦੇਖੋ ਕੀ ਕੀਤਾ
ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 743, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 542, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 156, ਪਟਿਆਲਾ 'ਚ 200, ਸੰਗਰੂਰ 'ਚ 190 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 175 ਕੇਸ, ਮੁਕਤਸਰ 80, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 165, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 62, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2748 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1028 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 97 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਦੋਸਤਾਂ ਨਾਲ ਜਾ ਰਹੇ ਨੌਜਵਾਨ ਨੇ ਨਹਿਰ ''ਚ ਮਾਰੀ ਛਾਲ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ
ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਮਨਾਇਆ ਗਿਆ ਸਥਾਪਨਾ ਦਿਵਸ
NEXT STORY