ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਇਕ ਵਾਰ ਫਿਰ ਵਧਣ ਲੱਗਾ ਹੈ। ਆਲਮ ਇਹ ਹੈ ਕਿ ਰੋਜ਼ਾਨਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਜਿੱਥੇ ਕੋਰੋਨਾ ਕਾਰਣ 7 ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 208 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕਤਲ ਕੀਤੇ ਬੱਚਿਆਂ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ
ਸਿਹਤ ਵਿਭਾਗ ਨੂੰ ਵੱਖ-ਵੱਖ ਲੈਬੋਰਟਰੀਆਂ ਵਿਚੋਂ ਕੁੱਲ 208 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹਾਸਲ ਹੋਈ ਹੈ, ਜਿਨ੍ਹਾਂ ਵਿਚੋਂ ਕੁੱਝ ਲੋਕ ਦੂਜੇ ਜ਼ਿਲ੍ਹਿਆਂ ਦੇ ਵੀ ਹਨ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਸਟਾਫ ਮੈਂਬਰਸ, ਪੁਲਸ ਕਰਮਚਾਰੀ, ਸਿਹਤ ਕਾਮੇ ਅਤੇ ਦੋ ਸਾਲ, 4 ਸਾਲ ਦੇ ਬੱਚੇ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪੁਲਸ ਟੀਮ ’ਤੇ ਹਮਲਾ ਕਰਕੇ ਸਮੱਗਲਰ ਛੁਡਾਇਆ, ਅਕਾਲੀ ਆਗੂ ਸਣੇ 70 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਕੋਰੋਨਾ ਟੈਸਟ ਲਈ ਹੁਣ ਰੋਜ਼ਾਨਾ 6 ਹਜ਼ਾਰ ਲੋਕਾਂ ਦੇ ਲਏ ਜਾਣਗੇ ਸੈਂਪਲ
ਡਿਪਟੀ ਕਮਿਸ਼ਨਰ ਨੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ-19 ਦੇ ਟੈਸਟ ਕਰਨ ਲਈ ਰੋਜ਼ਾਨਾ 6 ਹਜ਼ਾਰ ਲੋਕਾਂ ਦੇ ਸੈਂਪਲ ਇਕੱਠੇ ਕਰਨ। ਇਸ ਤੋਂ ਇਲਾਵਾ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕਰਨ ਤੋਂ ਇਲਾਵਾ ਇਨਫੈਕਟਿਡ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਜਲਦ ਤੋਂ ਜਲਦ ਕੋਰੋਨਾ ਟੈਸਟ ਕਰਵਾਉਣਾ ਯਕੀਨੀ ਬਣਾਉਣ।
ਮੈਰਿਜ ਪੈਲੇਸਾਂ ’ਚ ਪ੍ਰੋਗਰਾਮ ਦੌਰਾਨ ਮਹਿਮਾਨਾਂ ਦੀ ਭੀੜ ’ਤੇ ਰੱਖੀ ਜਾਵੇਗੀ ਨਜ਼ਰ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਰਿਜ ਪੈਲੇਸਾਂ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਮਹਿਮਾਨਾਂ ਦੀ ਭੀੜ ’ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਕੰਮ ਲਈ ਸੁਪਰਵਾਈਜ਼ਰ ਤਾਇਨਾਤ ਕਰਨ ਤਾਂ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਇਨਡੋਰ ਪ੍ਰੋਗਰਾਮਾਂ ਵਿਚ ਭੀੜ ਇਕੱਠੀ ਕਰਨ ਸਬੰਧੀ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲਜ਼ ਪ੍ਰਤੀ ਜਾਗਰੂਕ ਕਰਨ ਲਈ ਬਾਜ਼ਾਰਾਂ ਵਿਚ ਪਬਲਿਕ ਐਡਰੈੱਸ ਵਿਵਸਥਾ ਲਾਉਣ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਮਾਸਕ ਨਾ ਪਹਿਨਣ ’ਤੇ 66601 ਚਲਾਨ ਕਰਕੇ ਵਸੂਲਿਆ ਜਾ ਚੁੱਕਿਐ 31749600 ਜੁਰਮਾਨਾ
ਘਨਸ਼ਾਮ ਥੋਰੀ ਨੇ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਲੋਕਾਂ ਵਿਰੁੱਧ ਚਲਾਨ ਮੁਹਿੰਮ ਤੇਜ਼ ਕਰਨ ਨੂੰ ਕਿਹਾ ਜਿਹੜੇ ਮਾਸਕ, ਸਮਾਜਿਕ ਦੂਰੀ ਸਮੇਤ ਹੋਰ ਕੋਵਿਡ ਪ੍ਰੋਟੋਕਾਲਜ਼ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਮਾਸਕ ਨਾ ਪਹਿਨਣ ’ਤੇ 66601 ਚਲਾਨ ਕੀਤੇ ਗਏ ਅਤੇ ਨਿਯਮਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਕੋਲੋਂ 31749600 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਹਿਬਲ ਕਲਾਂ ਗੋਲ਼ੀ ਕਾਂਡ : ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਅਦਾਲਤ ਵਲੋਂ ਵੱਡੀ ਰਾਹਤ
NEXT STORY