ਮਾਨਸਾ (ਮਨਜੀਤ ਕੌਰ) : ਪੰਜਾਬ ਵਿਚ ਦਿਨੋ-ਦਿਨ ਵੱਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਜਿੱਥੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਪੁੱਟਦਿਆਂ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਕੋਰੋਨਾ ਦੇ ਰੋਜ਼ਾਨਾ ਵੱਧਦੇ ਮਾਮਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿਚ 24 ਘੰਟਿਆਂ ਦੌਰਾਨ 37 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਦਕਿ ਅੱਜ ਮਾਨਸਾ ਜ਼ਿਲ੍ਹੇ 'ਚ ਇਕ ਮੌਤ ਹੋ ਜਾਣ 'ਤੇ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 26 ਤੱਕ ਪਹੁੰਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ 'ਚ ਅੱਜ 37 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਜਦਕਿ ਸਿਹਤ ਵਿਭਾਗ ਵਲੋਂ ਅੱਜ ਜ਼ਿਲ੍ਹੇ ਵਿਚ 227 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ ਅਤੇ 49 ਮਰੀਜ਼ਾਂ ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ।
ਡਾ. ਜਨਕ ਰਾਜ ਸਿੰਗਲਾ ਨੇ ਕੋਰੋਨਾ ਨੂੰ ਦਿੱਤੀ ਮਾਤ
ਪੰਜਾਬ ਮੈਡੀਕਲ ਕੌਂਸਲ ਮੁਹਾਲੀ ਦੇ ਮੈਂਬਰ ਅਤੇ ਆਈ. ਐੱਮ. ਏ. ਮਾਨਸਾ ਦੇ ਸਾਬਕਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਕੋਰੋਨਾ ਦੀ ਬਿਮਾਰੀ ਨੂੰ ਮਾਤ ਦਿੰਦਿਆਂ ਸਿਹਤਯਾਬ ਹੋਣ ਤੇ ਘਰ ਪਰਤ ਆਏ ਹਨ। ਜਿਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਸ ਬਿਮਾਰੀ ਨੂੰ ਮਾਤ ਦੇਣ ਲਈ ਸੰਜਮ ਅਤੇ ਸਾਵਧਾਨੀਆਂ ਹੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਉਹ 1 ਅਕਤੂਬਰ ਨੂੰ ਮੁੜ ਲੋਕਾਂ ਦੀ ਸੇਵਾ ਸ਼ੁਰੂ ਕਰਨਗੇ।
ਮੰਤਰੀ ਮੰਡਲ ਵੱਲੋਂ ਨਰਸਿੰਗ ਕਾਲਜਾਂ ਦੀਆਂ ਫ਼ੀਸਾਂ 'ਚ ਸੋਧ ਨੂੰ ਪ੍ਰਵਾਨਗੀ
NEXT STORY