ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਖ਼ਤਰੇ ਕਾਰਣ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਲੋਕਾਂ ਨੂੰ ਝਟਕਾ, ਇੰਤਕਾਲ ਫੀਸ ਕੀਤੀ ਦੁੱਗਣੀ
ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ, ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ 'ਤੇ ਕੰਮ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਖ਼ੁਦਕੁਸ਼ੀ ਕਰਨ ਵਾਲੀ ਅਕਾਲੀ ਨੇਤਾ ਦੀ ਪਤਨੀ ਦੀ ਵੀਡੀਓ ਵਾਇਰਲ, ਸਾਹਮਣੇ ਆਇਆ ਵੱਡਾ ਸੱਚ
ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜੂਨ ਮਹੀਨੇ 'ਚ 1231 ਸ਼ਿਕਾਇਤਾਂ ਦੀ ਆਨਲਾਈਨ ਕੀਤੀ ਸੁਣਵਾਈ
NEXT STORY