ਪਠਾਨਕੋਟ (ਧਰਮਿੰਦਰ) : ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਇਕ ਮਰੀਜ਼ ਮੀਰਪੁਰ ਕਲੋਨੀ ਦਾ ਹੈ ਜਦਕਿ ਦੂਜਾ ਮਰੀਜ਼ ਮਾਡਲ ਟਾਊਨ ਦਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88ਹੋ ਗਈ ਹੈ। ਜਿਨ੍ਹਾਂ ਵਿਚੋਂ 43 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਹੁਣ 39 ਐਕਟਿਵ ਮਾਮਲੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮੌਤ ਨੂੰ ਕਲੋਲਾਂ, ਨਿਹੰਗ ਦੇ ਬਾਣੇ 'ਚ ਆਇਆ ਵਿਅਕਤੀ ਆਈਸੋਲੇਸ਼ਨ ਵਾਰਡ 'ਚੋਂ ਲੈ ਗਿਆ ਦੋ ਮੋਬਾਇਲ
ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2530 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 468, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 288, ਲੁਧਿਆਣਾ 'ਚ 248, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 135, ਪਟਿਆਲਾ 'ਚ 137, ਸੰਗਰੂਰ 'ਚ 104 ਕੇਸ, ਨਵਾਂਸ਼ਹਿਰ 'ਚ 106, ਗਰਦਾਸਪੁਰ 'ਚ 148 ਕੇਸ, ਮੁਕਤਸਰ 71, ਮੋਗਾ 'ਚ 66, ਫਰੀਦਕੋਟ 69, ਫਿਰੋਜ਼ਪੁਰ 'ਚ 46, ਫਾਜ਼ਿਲਕਾ 46, ਬਠਿੰਡਾ 'ਚ 54, ਪਠਾਨਕੋਟ 'ਚ 88, ਬਰਨਾਲਾ 'ਚ 25, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 69, ਕਪੂਰਥਲਾ 44, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2130 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 423 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਜਸ਼ਨ ਮਨਾ ਰਹੇ ਦੋਸਤਾਂ ਨੇ ਨੌਜਵਾਨ ਦਾ ਕੀਤਾ ਕਤਲ, ਫਿਰ ਕੰਬਲ 'ਚ ਲਪੇਟ ਲਾ ਦਿੱਤੀ ਅੱਗ
ਜਲੰਧਰ 'ਚ ਕਹਿਰ ਵਰ੍ਹਾਅ ਰਿਹੈ 'ਕੋਰੋਨਾ', 10 ਹੋਰ ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
NEXT STORY