ਬਰਨਾਲਾ (ਵਿਵੇਕ ਸਿੰਧਵਾਨੀ) : ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦਾ ਅੰਕੜਾ ਵਧਣ ਨਾਲ ਪ੍ਰਸ਼ਾਸਨ ਦੇ ਵੀ ਹੱਥ ਪੈਰ ਫੁੱਲਣ ਲੱਗ ਹਨ ਪਰ ਇਹ ਵੇਖਣ ਵਿਚ ਆ ਰਿਹਾ ਹੈ ਕਿ ਜਿੱਥੋਂ ਪਾਜ਼ੇਟਿਵ ਮਾਮਲੇ ਮਿਲ ਰਹੇ ਹਨ, ਉਸ ਖੇਤਰ ਨੂੰ ਪ੍ਰਸ਼ਾਸਨ ਵੱਲੋਂ ਹੁਣ ਸੀਲ ਨਹੀਂ ਕਰਵਾਇਆ ਜਾ ਰਿਹਾ ਅਤੇ ਨਾ ਹੀ ਸੈਨੇਟਾਈਜ਼ੇਸ਼ਨ ਕਰਵਾਈ ਜਾ ਰਹੀ ਹੈ। ਇੱਥੋਂ ਤੱਕ ਕਿ ਜਿਸ ਇਲਾਕੇ ਵਿਚ ਪਾਜ਼ੇਟਿਵ ਮਾਮਲੇ ਮਿਲ ਰਹੇ ਹਨ, ਉੱਥੇ ਸੈਨੇਟਾਈਜੇਸ਼ਨ ਦੇ ਨਾਮ 'ਤੇ ਖਾਨਾ ਪੂਰਤੀ ਤੱਕ ਵੀ ਨਹੀਂ ਕੀਤੀ ਜਾ ਰਹੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਕ ਡਾਊਨ ਦੇ ਸ਼ੁਰੂਆਤੀ ਦਿਨਾਂ ਵਿਚ ਜਦੋਂ ਬਰਨਾਲਾ ਵਿਖੇ ਕੋਰੋਨਾ ਪਾਜ਼ੇਟਿਵ ਮਾਮਲੇ ਬਹੁਤ ਘੱਟ ਆ ਰਹੇ ਸਨ ਤਾਂ ਉਸ ਵੇਲੇ ਸਾਰੇ ਸ਼ਹਿਰ ਨੂੰ ਪ੍ਰਸ਼ਾਸਨ ਵੱਲੋਂ ਸੈਨੇਟਾਈਜ਼ ਕਰਵਾਇਆ ਜਾ ਰਿਹਾ ਸੀ ਅਤੇ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਜਾਂਦਾ ਸੀ ਪਰ ਹੁਣ ਜਦੋਂ ਰੋਜ਼ਾਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਤਾਂ ਸ਼ਹਿਰ ਨੂੰ ਸੈਨੇਟਾਈਜ਼ ਕਰਵਾਉਣ ਵੱਲ ਜਾਂ ਇਲਾਕੇ ਨੂੰ ਸੀਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਸ਼ਹਿਰ ਦੇ ਮੇਨ ਆਬਾਦੀ ਵਾਲੇ ਖੇਤਰ ਕੱਚਾ ਕਾਲਜ ਰੋਡ, 16 ਏਕੜ ਕਾਲੋਨੀ, ਆਸਥਾ ਕਾਲੋਨੀ, ਹੰਢਿਆਇਆ ਬਾਜ਼ਾਰ ਆਦਿ ਵਿਚ ਕੋਰੋਨਾ ਦੇ ਕਈ ਮਰੀਜ਼ ਸਾਹਮਣੇ ਆ ਚੁੱਕੇ ਹਨ ਪਰ ਪ੍ਰਸ਼ਾਸਨ ਵੱਲੋਂ ਸ਼ਹਿਰ ਨੂੰ ਸੈਨੇਟਾਈਜ਼ ਨਾ ਕਰਨਾ ਸਮਝ ਤੋਂ ਬਾਹਰ ਹੈ।ਪਿਛਲੇ ਦੋ ਦਿਨਾਂ ਵਿਚ ਹੀ ਜ਼ਿਲ੍ਹੇ ਵਿਚ 20 ਤੋਂ ਵੱਧ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਸ਼ਹਿਰ ਨੂੰ ਤੁਰੰਤ ਸੈਨੇਟਾਈਜ਼ ਕਰਵਾਵੇ ਪ੍ਰਸ਼ਾਸਨ : ਸ਼ਰਮਾ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਜਿਸ ਵੀ ਖੇਤਰ ਵਿਚ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ ਪ੍ਰਸ਼ਾਸਨ ਨੂੰ ਉਸ ਖੇਤਰ ਨੂੰ ਪਹਿਲ ਦੇ ਆਧਾਰ 'ਤੇ ਸੈਨੇਟਾਈਜ਼ ਕਰਵਾਉਣਾ ਚਾਹੀਦਾ ਹੈ ਅਤੇ ਜਿੰਨੀ ਜਲਦੀ ਹੋ ਸਕੇ ਕੋਰੋਨਾ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੈਂਪਲਿੰਗ ਵਿਚ ਜ਼ਿਆਦਾ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੇ ਸ਼ਹਿਰ ਨੂੰ ਇਸ ਬਿਮਾਰੀ ਤੋਂ ਬਚਾ ਸਕੀਏ।
ਬੇਅਦਬੀ ਮਾਮਲੇ 'ਚ ਐੱਸ.ਆਈ.ਟੀ. ਨੂੰ ਵੱਡਾ ਝਟਕਾ, ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
NEXT STORY