ਅੰਮ੍ਰਿਤਸਰ (ਸੰਧੂ) : ਆਪਣੀ ਨਿੱਜੀ ਕਮਾਈ 'ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ 'ਚ ਪੀ.ਪੀ.ਈ ਕਿੱਟਾਂ, ਸਰਜੀਕਲ ਮਾਸਕ, ਇਨਫਰਾਰੈੱਡ ਥਰਮਾਮੀਟਰ, ਸੈਨੇਟਾਈਜ਼ਰ ਸਮੇਤ ਸਿਹਤ ਸੁਰੱਖਿਆ ਨਾਲ ਸਬੰਧਤ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ ਹੈ। ਇਸ ਦੌਰਾਨ ਉਚੇਚੇ ਤੌਰ 'ਤੇ ਅੰਮ੍ਰਿਤਸਰ ਪਹੁੰਚੇ ਡਾ.ਐੱਸ.ਪੀ.ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ 'ਚ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਉਨ੍ਹਾਂ ਨੇ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ, ਹਰੇਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲਸ ਪ੍ਰਸ਼ਾਸਨ ਆਦਿ ਨੂੰ ਮੋਹਰਲੀ ਕਤਾਰ 'ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ
ਉਨ੍ਹਾਂ ਦੱਸਿਆ ਕਿ ਅੱਜ ਇੱਥੇ ਸਿਵਲ ਸਰਜਨ ਦਫ਼ਤਰ ਦੀ ਮੰਗ 'ਤੇ ਉਨ੍ਹਾਂ ਨੂੰ 400 ਪੀ.ਪੀ.ਈ. ਕਿੱਟਾਂ, 100 ਐੱਨ.95 ਮਾਸਕ, 8 ਇਨਫਰਾਰੈੱਡ ਥਰਮਾਮੀਟਰ, 75 ਲੀਟਰ ਵੱਖ-ਵੱਖ ਤਰ੍ਹਾਂ ਦਾ ਸੈਨੇਟਾਈਜ਼ਰ, 4 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ, 1 ਹਜ਼ਾਰ ਦਸਤਾਨੇ ਅਤੇ 3 ਸੈਨੇਟਾਈਜ਼ਰ ਸਟੈਂਡ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾ ਚਿਰ ਇਹ ਬਿਪਤਾ ਟੱਲ ਨਹੀਂ ਜਾਂਦੀ, ਉਦੋਂ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ਅਤੇ ਕਿਸੇ ਵੀ ਜ਼ਿਲ੍ਹੇ ਦੇ ਪ੍ਰਸ਼ਾਸਨ ਵੱਲੋਂ ਮੰਗ ਕਰਨ 'ਤੇ ਉਸ ਨੂੰ ਟਰੱਸਟ ਵੱਲੋਂ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ, 2 ਹਵਾਲਾਤੀਆਂ ਸਮੇਤ ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ
ਇਸ ਦੌਰਾਨ ਕੈਬਨਿਟ ਮੰਤਰੀ ਓ.ਪੀ.ਸੋਨੀ ਅਤੇ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਵੱਲੋਂ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤ ਦੌਰਾਨ ਉਨ੍ਹਾਂ ਵੱਲੋਂ ਹਰੇਕ ਖੇਤਰ ਅੰਦਰ ਆਪਣੇ ਨਿਸ਼ਕਾਮ ਸੇਵਾ ਕਾਰਜਾਂ ਰਾਹੀਂ ਸਰਕਾਰ ਅਤੇ ਆਮ ਜਨਤਾ ਦਾ ਜੋ ਸਾਥ ਦਿੱਤਾ ਜਾ ਰਿਹਾ ਹੈ, ਉਸ ਨੂੰ ਸ਼ਬਦਾਂ 'ਚ ਬਿਆਨ ਕਰਨਾ ਔਖਾ ਹੈ। ਇਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ. ਜੁਗਲ ਕਿਸ਼ੋਰ, ਪ੍ਰਿੰਸੀਪਲ ਸੁਜਾਤਾ ਸ਼ਰਮਾ ਅਤੇ ਉਨ੍ਹਾਂ ਦੇ ਸਮੁੱਚੇ ਸਟਾਫ਼ ਨੇ ਵੀ ਡਾ.ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਖ਼ੁਦ ਆ ਕੇ ਕੋਰੋਨਾ ਜੰਗ 'ਚ ਲੜ ਰਹੇ ਅੰਮ੍ਰਿਤਸਰ ਦੇ ਸਮੁੱਚੇ ਸਟਾਫ ਨੂੰ ਹੱਲਾਸ਼ੇਰੀ ਅਤੇ ਲੋੜੀਂਦਾ ਸਾਮਾਨ ਦੇਣ ਨਾਲ ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ, ਜਿਸ ਸਦਕਾ ਉਹ ਆਪਣੀ ਡਿਊਟੀ ਨੂੰ ਹੋਰ ਵੀ ਬਾਖ਼ੂਬੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ''ਚ ਦਿਲ ਕੰਬਾਊ ਘਟਨਾ, ਖੂੰਖਾਰ ਕੁੱਤਿਆਂ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ
ਯੂਕਰੇਨ ਤੋਂ 144 ਮੁਸਾਫਰ ਲੈ ਕੇ ਚੰਡੀਗੜ੍ਹ ਹਵਾਈ ਅੱਡੇ ਪੁੱਜਿਆ ਜਹਾਜ਼, ਸਭ ਦੀ ਹੋਈ ਜਾਂਚ
NEXT STORY