ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਨੇ ਹੁਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਦੀ ਜਾਨ ਲੈ ਲਈ ਹੈ। ਡਾ. ਸ਼ਰਮਾ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਹਾਲਤ 'ਚ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਸਨ। ਦੱਸਣਯੋਗ ਹੈ ਕਿ ਡਾ. ਸ਼ਰਮਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਭੰਗੜਾ ਪਾਉਂਦਿਆਂ ਦੀ ਇਕ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ਨੂੰ ਦੇਖ ਪੰਜਾਬ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਡਾ. ਸ਼ਰਮਾ ਦਾ ਜਜ਼ਬਾ ਦੇਖ ਕੇ ਉਨ੍ਹਾਂ ਦੀ ਖੂਬ ਪ੍ਰਸ਼ੰਸਾ ਕੀਤੀ ਸੀ। ਡਾ. ਸ਼ਰਮਾ ਇਕ ਇਮਾਨਦਾਰ ਅਤੇ ਮਿਹਨਤੀ ਅਧਿਕਾਰੀ ਸਨ। ਸਿਹਤ ਵਿਭਾਗ ਇੰਪਲਾਈਜ਼ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਪੰਡਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਨੇ ਇਕ ਅਨਮੋਲ ਰਤਨ ਗਵਾ ਲਿਆ ਹੈ।
ਇਹ ਵੀ ਪੜ੍ਹੋ : ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਮੌਤ ਨੇ ਫੈਲਾਈ ਸਨਸਨੀ, ਚਾਚੇ ਨੇ ਬਿਆਨ ਕੀਤਾ ਪੂਰਾ ਸੱਚ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੂਬੇ ਭਰ ਵਿਚ ਜਿੱਥੇ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਅੰਕੜਾ 51907 ਨੂੰ ਪਾਰ ਕਰ ਚੁੱਕਾ ਹੈ,ਉਥੇ ਹੀ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3808 'ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਤਕ 153 ਮਰੀਜ਼ਾਂ ਦੀ ਮੌਤ ਇਸ ਮਹਾਮਾਰੀ ਕਾਰਣ ਹੋ ਚੁੱਕੀ ਜਦਕਿ 669 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਬਰਨਾਲਾ : ਬੱਸ ਸਟੈਂਡ ਨੇੜੇ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ
ਜਲੰਧਰ, ਕਪੂਰਥਲਾ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ 6513 ਕੁਨੈਕਸ਼ਨਾਂ ਦੀ ਚੈਕਿੰਗ, ਲਾਇਆ 52.82 ਲੱਖ ਜੁਰਮਾਨਾ
NEXT STORY