ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ, ਸ਼ਰਮਾ, ਜਸਵਿੰਦਰ) : ਕੋਰੋਨਾ ਦਾ ਹਾਟ ਸਪਾਟ ਬਣੇ ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ 8 ਹੋਰ ਪਾਜ਼ੇਟਿਵ ਕੇਸ ਆਉਣ ਕਾਰਨ ਇਲਾਕੇ ਦੇ ਲੋਕਾਂ ਵਿਚ ਕੋਰੋਨਾ ਨੂੰ ਲੈ ਕੇ ਡਰ ਹੋਰ ਵੀ ਵੱਧ ਗਿਆ ਹੈ। ਪਿੰਡ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਇਸ ਕੰਟੈਨਮੈਂਟ ਜ਼ੋਨ ਵਿਚ ਕੋਰੋਨਾ ਦੀ ਚੇਨ ਤੋੜਨ ਲਈ ਜੱਦੋ-ਜਹਿਦ ਕਰ ਰਹੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਫਿਰ 67 ਪਿੰਡ ਵਾਸੀਆਂ ਦੇ ਟੈਸਟ ਲਈ ਸੈਂਪਲ ਲਏ। ਪਿੰਡ ਵਿਚ ਜ਼ਿਆਦਾਤਰ ਲੋਕ ਕੋਰੋਨਾ ਮਹਾਮਾਰੀ ਨਾਲ ਮਰੇ ਲਖਵਿੰਦਰ ਸਿੰਘ ਅਤੇ ਉਸ ਨੂੰ ਇਲਾਜ ਲਈ ਜਲੰਧਰ ਲੈ ਕੇ ਆਉਣ ਜਾਣ ਵਾਲੇ ਪਾਜ਼ੇਟਿਵ ਆਏ ਪਿੰਡ ਵਾਸੀਆਂ ਦੇ ਸੰਪਰਕ ਵਿਚ ਆਏ ਸਨ ਜਿਸ ਦੇ ਚੱਲਦਿਆਂ ਸਿਹਤ ਵਿਭਾਗ ਨੇ ਸਮੂਹ ਪਿੰਡ ਵਾਸੀਆਂ ਦੇ ਟੈਸਟ ਲੈਣ ਦੀ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਦਿੱਲੀ ਵਿਆਹ 'ਚ ਸ਼ਮੂਲੀਅਤ ਕਰਕੇ ਪਰਤੇ ਖਮਾਣੋਂ ਦੇ 5 ਲੋਕ ਆਏ ਕੋਰੋਨਾ ਪਾਜ਼ੇਟਿਵ
ਅੱਜ ਐੱਸ. ਐੱਮ. ਓ. ਕੇ . ਆਰ ਬਾਲੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਆਦਿ ਅਤੇ ਸਰਕਾਰੀ ਹਸਪਤਾਲ ਦਸੂਹਾ ਦੀ ਟੀਮ ਨਾਲ ਪਿੰਡ ਦੇ ਗੁਰਦੁਅਰਾ ਸਾਹਿਬ 'ਚ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲ੍ਹਾ ’ਚ ‘ਕੋਰੋਨਾ’ ਦਾ ਕਹਿਰ ਜਾਰੀ, ਆਸ਼ਾ ਵਰਕਰ ਸਣੇ 4 ਨਵੇਂ ਪਾਜ਼ੇਟਿਵ ਕੇਸ ਮਿਲੇ
ਬਾਪੂਧਾਮ ਕਾਲੋਨੀ 'ਚ ਕੋਰੋਨਾ ਦਾ ਕਹਿਰ ਜਾਰੀ, ਗਰਭਵਤੀ ਬੀਬੀ ਦੀ ਰਿਪੋਰਟ ਆਈ ਪਾਜ਼ੇਟਿਵ
NEXT STORY