ਅੰਮ੍ਰਿਤਸਰ,(ਨੀਰਜ)- ਬੀ. ਐੱਸ. ਐੱਫ. ਦਾ ਇਕ ਜਵਾਨ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਬੀ. ਐੱਸ. ਐੱਫ. ਹੈੱਡਕੁਆਰਟਰ ਨਾਲ ਸਬੰਧਤ ਜਵਾਨ ਦੀ ਪੂਰੀ ਦੀ ਪੂਰੀ ਕੰਪਨੀ ਨੂੰ ਹੀ ਇਕਾਂਤਵਾਸ ’ਚ ਭੇਜ ਦਿੱਤਾ ਗਿਆ ਹੈ। ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਪਨੀ ਦੇ ਸਾਰੇ ਅਧਿਕਾਰੀਆਂ ਅਤੇ ਜਵਾਨਾਂ ਦੇ ਸੈਂਪਲ ਲੈ ਲਏ ਗਏ ਹਨ ਅਤੇ ਸਾਵਧਾਨੀ ਰੱਖਦੇ ਹੋਏ ਸਾਰਿਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ, ਤਾਂ ਕਿ ਕੋਰੋਨਾ ਵਾਇਰਸ ਦਾ ਖਤਰਾ ਪੈਦਾ ਨਾ ਹੋਵੇ।
ਦੂਜੇ ਪਾਸੇ ਅਟਾਰੀ ਬਾਰਡਰ ’ਤੇ ਬੀ. ਐੱਸ. ਐੱਫ. ਅਤੇ ਪਾਕਿਸਤਾਨ ਰੇਂਜਰਸ ਵਿਚਾਲੇ ਹੋਣ ਵਾਲੀ ਝੰਡਾ ਉਤਾਰਨ ਦੀ ਪਰੇਡ ਦੌਰਾਨ ਬੀ. ਐੱਸ. ਐੱਫ. ਦੇ ਜਵਾਨ ਪਾਕਿਸਤਾਨ ਰੇਂਜਰਸ ਨਾਲ ਹੱਥ ਵੀ ਨਹੀਂ ਮਿਲਾ ਰਹੇ ਹਨ, ਜਦਕਿ ਇਸ ਤੋਂ ਪਹਿਲਾਂ ਝੰਡਾ ਉਤਾਰਨ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਜਵਾਨਾਂ ਵਲੋਂ ਇਕ-ਦੂਜੇ ਨਾਲ ਹੱਥ ਮਿਲਾਇਆ ਜਾਂਦਾ ਸੀ। ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਬੀ. ਐੱਸ. ਐੱਫ. ਨੇ ਇਹ ਫੈਸਲਾ ਲਿਆ ਹੈ ਕਿ ਜਵਾਨ ਪਾਕਿਸਤਾਨ ਰੇਂਜਰਸ ਨਾਲ ਹੱਥ ਨਹੀਂ ਮਿਲਾਉਣਗੇ। ਜ਼ਿਕਰਯੋਗ ਹੈ ਕਿ ਜਿਸ ਇਲਾਕੇ ’ਚ ਬੀ. ਐੱਸ. ਐੱਫ. ਦਾ ਜਵਾਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਸਭ ਤੋਂ ਸੰਵੇਦਨਸ਼ੀਲ ਇਲਾਕਿਆਂ ’ਚੋਂ ਇਕ ਹੈ।
ਕੋਵਿਡ-19: ਲੁਧਿਆਣਾ 'ਚ 16 ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ
NEXT STORY