ਜਲੰਧਰ (ਰੱਤਾ)–ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਜ਼ਿਲ੍ਹੇ ’ਚ ਕੋਰੋਨਾ ਦੇ 75 ਕੇਸ ਸਾਹਮਣੇ ਆਏ ਤੇ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 75 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ।
ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, ਨੌਜਵਾਨ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਦੇਸ਼ ’ਚ ਇਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਭੀੜ ਵਾਲੀਆਂ ਥਾਵਾਂ ਅਤੇ ਖਾਸ ਕਰਕੇ ਬੰਦ ਥਾਵਾਂ ’ਤੇ ਮਾਸਕ ਪਹਿਨਣਾ ਯਕੀਨੀ ਬਣਾਉਣ।
ਹਥਿਆਰਾਂ ਨਾਲ ਲੈਸ ਕਾਰ ਸਵਾਰ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਤੇ 2 ਮੋਬਾਈਲ ਖੋਹ ਕੇ ਫਰਾਰ
NEXT STORY