ਚੰਡੀਗੜ੍ਹ (ਬਿਊਰੋ)-ਕੋਰੋਨਾ ਵਾਇਰਸ ਨੇ ਪੰਜਾਬ ’ਚ ਭਿਆਨਕ ਰੂਪ ਧਾਰ ਲਿਆ ਹੈ, ਜਿਸ ਨਾਲ ਅੱਜ 22 ਲੋਕਾਂ ਦੀ ਮੌਤ ਹੋ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 6883 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 476, ਲੁਧਿਆਣਾ ’ਚ 1283, ਜਲੰਧਰ ’ਚ 522, ਐੱਸ. ਏ. ਐੱਸ. ਨਗਰ ’ਚ 1497, ਪਠਾਨਕੋਟ ’ਚ 132, ਅੰਮ੍ਰਿਤਸਰ ’ਚ 375, ਫਤਿਹਗੜ੍ਹ ਸਾਹਿਬ ’ਚ 154, ਗੁਰਦਾਸਪੁਰ ’ਚ 197, ਹੁਸ਼ਿਆਰਪੁਰ ’ਚ 312, ਬਠਿੰਡਾ ’ਚ 588, ਰੋਪੜ ’ਚ 229, ਤਰਨਤਾਰਨ ’ਚ 130, ਫਿਰੋਜ਼ਪੁਰ ’ਚ 64, ਸੰਗਰੂਰ ’ਚ 185, ਮੋਗਾ ’ਚ 45, ਕਪੂਰਥਲਾ ’ਚ 198, ਬਰਨਾਲਾ ’ਚ 103, ਫਾਜ਼ਿਲਕਾ ’ਚ 94, ਸ਼ਹੀਦ ਭਗਤ ਸਿੰਘ ਨਗਰ 82, ਫਰੀਦਕੋਟ 56, ਮਾਨਸਾ 62, ਮੁਕਤਸਰ ’ਚ 99 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਨਹੀਂ ਮਿਲੀ ਰਾਣਾ ਗੁਰਜੀਤ ਦੇ ਪੁੱਤਰ ਨੂੰ ਟਿਕਟ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਲੜਨਗੇ ਚੋਣ
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,56,549 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16754 ਲੋਕਾਂ ਦੀ ਮੌਤ ਹੋ ਚੁੱਕੀ ਹੈ। 602249 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਰਾਜੇਵਾਲ ’ਤੇ ਲਾਏ ਵੱਡੇ ਇਲਜ਼ਾਮ
ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਰਾਜੇਵਾਲ ’ਤੇ ਲਾਏ ਵੱਡੇ ਇਲਜ਼ਾਮ
NEXT STORY