ਲੁਧਿਆਣਾ (ਸਹਿਗਲ) : ਪੰਜਾਬ 'ਚ ਕੋਰੋਨਾ ਦੇ ਮਾਮਲਿਆਂ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸੂਬੇ 'ਚ 81 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ ਇਕ ਗੁਰਦਾਸਪੁਰ ਤੇ ਇਕ ਜਲੰਧਰ ਦਾ ਰਹਿਣ ਵਾਲਾ ਸੀ। ਮੌਜੂਦਾ ਸਮੇਂ 'ਚ ਸੂਬੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 772 ਰਹਿ ਗਈ ਹੈ। ਅੱਜ 155 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ।
ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਜ਼ਿਆਦਾਤਰ ਜ਼ਿਲ੍ਹਿਆਂ 'ਚ ਅੱਜ ਮਰੀਜ਼ਾਂ ਦੀ ਆਮਦ ਘੱਟ ਰਹੀ। ਜਿਨ੍ਹਾਂ ਜ਼ਿਲ੍ਹਿਆਂ ਵਿਚ ਅੱਜ ਜ਼ਿਆਦਾ ਮਰੀਜ਼ ਸਾਹਮਣੇ ਆਏ, ਉਨ੍ਹਾਂ 'ਚ ਮੋਹਾਲੀ ਦੇ 13, ਬਠਿੰਡਾ 12, ਰੋਪੜ 10, ਜਲੰਧਰ 9, ਹੁਸ਼ਿਆਰਪੁਰ ਅਤੇ ਲੁਧਿਆਣਾ 7-7 ਤੇ ਅੰਮ੍ਰਿਤਸਰ ਅਤੇ ਪਟਿਆਲਾ ਦੇ 6-6 ਮਰੀਜ਼ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸੂਬੇ 'ਚ 10501 ਸੈਂਪਲ ਜਾਂਚ ਲਈ ਭੇਜੇ ਗਏ। 81 ਪਾਜ਼ੇਟਿਵ ਮਰੀਜ਼ਾਂ ਤੋਂ ਬਾਅਦ ਸੂਬੇ 'ਚ ਪਾਜ਼ੇਟਿਵਿਟੀ ਦਰ ਪਹਿਲਾਂ ਤੋਂ ਕਾਫੀ ਘੱਟ ਹੋ ਕੇ 0.77 ਫ਼ੀਸਦੀ ਰਹਿ ਗਈ ਹੈ। ਵਰਣਨਯੋਗ ਹੈ ਕਿ 1 ਅਪ੍ਰੈਲ ਤੋਂ ਹੁਣ ਤੱਕ ਸੂਬੇ 'ਚ 22819 ਮਰੀਜ਼ ਸਾਹਮਣੇ ਆਏ। ਇਨ੍ਹਾਂ 'ਚੋਂ 21280 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂਕਿ 175 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਟੀਚਰ ਨੇ ਬੱਚੀ ਦੇ ਥੱਪੜ ਮਾਰ-ਮਾਰ ਮੂੰਹ ਕੀਤਾ ਲਾਲ, ਹਸਪਤਾਲ ਦਾਖਲ, ਮਾਪਿਆਂ ਵੱਲੋਂ ਕਾਰਵਾਈ ਦੀ ਮੰਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
FIR ਦਰਜ ਹੋਣ ’ਤੇ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ’ਤੇ ਵਿੰਨ੍ਹੇ ਨਿਸ਼ਾਨੇ, ਕਹੀ ਇਹ ਗੱਲ
NEXT STORY