ਫਿਰੋਜ਼ਪੁਰ (ਸੰਨੀ ਚੋਪੜਾ): ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੁਝ ਦਿਨ ਪਹਿਲਾਂ ਮੋਹਾਲੀ ਜ਼ਿਲ੍ਹੇ ਵਿਚ ਸੂਬੇ ਦਾ ਪਹਿਲਾ ਕੋਰੋਨਾ ਮਰੀਜ਼ ਸਾਹਮਣੇ ਆਇਆ ਸੀ ਤੇ ਅੱਜ ਫਿਰੋਜ਼ਪੁਰ ਤੋਂ ਵੀ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਰੀਜ਼ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਆਇਆ ਸੀ ਤੇ ਹੁਣ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਵੇਲੇ ਮਰੀਜ਼ ਜ਼ੇਰੇ ਇਲਾਜ ਹੈ।
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਅੰਬਾਲਾ ਸ਼ਹਿਰ ਦਾ ਰਹਿਣ ਵਾਲਾ ਹੈ ਤੇ ਗੁੜਗਾਓਂ ਵਿਚ ਨੌਕਰੀ ਕਰਦਾ ਹੈ। ਉਹ ਆਪਣੇ ਪਿਤਾ ਨੂੰ ਮਿਲਣ ਫਿਰੋਜ਼ਪੁਰ ਆਇਆ ਸੀ। ਇੱਥੇ ਆ ਕੇ ਉਸ ਦੀ ਤਬੀਅਤ ਖ਼ਰਾਬ ਹੋ ਗਈ। ਜਦੋਂ ਉਸ ਨੇ ਕੋਰੋਨਾ ਦਾ ਰੈਪਿਡ ਟੈਸਟ ਕਰਵਾਇਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਮਾਨ-ਕੇਜਰੀਵਾਲ ਦੇ ਨਵੇਂ ਫ਼ੈਸਲੇ ਨੇ ਫ਼ਿਕਰਾਂ 'ਚ ਪਾਏ ਕਈ ਮੰਤਰੀ ਤੇ ਵਿਧਾਇਕ
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਅੰਬਾਲੇ ਦਾ ਰਹਿਣ ਵਾਲਾ ਹੈ ਤੇ ਗੁੜਗਾਓਂ ਵਿਚ ਨੌਕਰੀ ਕਰਦਾ ਹੈ। ਫਿਰੋਜ਼ਪੁਰ ਵਿਚ ਆਪਣੇ ਪਿਤਾ ਕੋਲ ਆਇਆ ਸੀ ਇੱਥੇ ਉਸ ਦੀ ਤਬੀਅਤ ਖ਼ਰਾਬ ਹੋਈ ਤੇ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਰਿਪੋਰਟ ਪਾਜ਼ੇਟਿਵ ਆਈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਸਿਹਤ ਠੀਕ ਹੈ ਤੇ ਉਸ ਨੂੰ 7 ਦਿਨ ਲਈ ਆਈਸੋਲੇਟ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਇਸ ਦੇ ਲੱਛਣ ਆਮ ਖਾਂਸੀ ਜ਼ੁਕਾਮ ਜਿਹੇ ਲੱਛਣ ਹੀ ਹਨ। ਜਿਵੇਂ-ਜਿਵੇਂ ਸਰਕਾਰ ਦੀਆਂ ਹਦਾਇਤਾਂ ਆਉਂਦੀਆਂ ਹਨ, ਉਸ ਮੁਤਾਬਕ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ। ਲੋਕਾਂ ਨੂੰ ਪੈਨਿਕ ਹੋਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GNDH ’ਚ ਦਾਖਲ ਮਰੀਜ਼ ਸੀ ਕੋਰੋਨਾ ਪਾਜ਼ੇਟਿਵ, ਸਿਹਤ 'ਚ ਸੁਧਾਰ ਤੇ ਰਿਪੋਰਟ ਨੈਗੇਟਿਵ ਆਉਣ ਮਗਰੋਂ ਮਿਲੀ ਛੁੱਟੀ
NEXT STORY