ਮੋਗਾ (ਸੰਦੀਪ ਸ਼ਰਮਾ)- ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਦੇ ਹੋਣ ਵਾਲੇ ਨੁਕਸਾਨ ਨੂੰ ਦੇਖਦਿਆਂ ਤਕਰੀਬਨ 2 ਹਫ਼ਤੇ ਪਹਿਲਾਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਉਪਰੰਤ ਮੰਗਲਵਾਰ ਨੂੰ ਲੁਧਿਆਣਾ ਦੇ ਦੋ ਸਕੂਲਾਂ ਤੇ ਬੁੱਧਵਾਰ ਨੂੰ ਹੁਸ਼ਿਆਰਪੁਰ ਨਾਲ ਸਬੰਧਿਤ ਇਕ ਪਿੰਡ ਦੇ ਸਕੂਲ ’ਚ ਪਾਜ਼ੇਟਿਵ ਆਏ ਵਿਦਿਆਰਥੀਆਂ ਤੋਂ ਬਾਅਦ ਹੁਣ ਜ਼ਿਲ੍ਹਾ ਮੋਗਾ ਦੇ ਪਿੰਡ ਕੋਕਰੀ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ’ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਸਕੂਲ ਦੇ ਇਕ 17 ਸਾਲਾ ਵਿਦਿਆਰਥੀ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਓਲੰਪਿਕ ਐਥਲੈਟਿਕਸ ਦੇ 10 ਜਾਦੂਈ ਪਲਾਂ ’ਚ ਸ਼ਾਮਲ ਹੋਈ ਨੀਰਜ ਚੋਪੜਾ ਦੀ ‘ਗੋਲਡਨ’ ਉਪਲੱਬਧੀ
ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕੀਤੀ। ਉਥੇ ਹੀ ਇਸ ਵਿਦਿਆਰਥੀ ਦੇ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜੇ ਅੱਜ ਜ਼ਿਲ੍ਹੇ ’ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗੱਲ ਕਰੀਏ ਤਾਂ ਇਸ ਵਿਦਿਆਰਥੀ ਸਮੇਤ ਦੋ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਉਪਰੰਤ ਜ਼ਿਲ੍ਹੇ ’ਚ ਹੁਣ 16 ਐਕਟਿਵ ਮਰੀਜ਼ ਹੋ ਗਏ ਹਨ। ਉਥੇ ਹੀ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਿਰੋਧੀ ਵੈਕਸੀਨੇਸ਼ਨ ਲਈ ਟੀਕਿਆਂ ਦੀ ਸਪਲਾਈ ਅਨੁਸਾਰ ਕੈਂਪ ਲਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।
ਕਾਂਗਰਸ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਖ਼ਿਲਾਫ਼ 20 ਨੂੰ ਜਾਰੀ ਕੀਤਾ ਜਾਵੇਗਾ ਹੁਕਮਨਾਮਾ
NEXT STORY