ਜਲੰਧਰ-ਪੰਜਾਬ 'ਚ ਲਗਾਏ ਗਏ ਕਰਫਿਊ ਦੌਰਾਨ ਦੁੱਧ ਅਤੇ ਸਬਜ਼ੀਆਂ ਦੀ ਘਰ-ਘਰ ਸਪਲਾਈ ਹੋਵੇਗੀ। ਜ਼ਿਲਾ ਮੈਜਿਸਟ੍ਰੇਟ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਕਾਰਣ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਾਮਗਰੀ ਜਿਨ੍ਹਾਂ 'ਚ ਦੁੱਧ ਅਤੇ ਸਬਜ਼ੀਆਂ ਸ਼ਾਮਲ ਹਨ, ਦੀ ਸਪਲਾਈ ਘਰ-ਘਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜ਼ਰੂਰੀ ਸਮਗਰੀ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਥਿਤੀ 'ਚ ਕਰਿਆਣੇ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਦੁੱਧ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਜ਼ਿਲਾ ਪ੍ਰਸ਼ਾਸਨ ਦੁਆਰਾ ਸ਼ਨਾਖਤੀ ਕਾਰਡ ਜਾਰੀ ਕਰਕੇ ਹੀ ਸਾਮਾਨ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਦੁੱਧ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਘਰਾਂ ਦੀ ਘੰਟੀ ਵਜਾ ਕੇ ਦੁੱਧ ਅਤੇ ਸਬਜ਼ੀਆਂ ਵੇਚਣਗੇ ਅਤੇ ਉਸ ਦੇ ਇਕ ਜਗ੍ਹਾ ਖੜੇ ਹੋ ਕੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਸ ਨਾਲ ਭੀੜ ਇਕੱਠੀ ਹੋ ਸਕਦੀ ਹੈ।
ਕਮਿਸ਼ਨਰ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਨੂੰ ਕਿਹਾ ਗਿਆ ਹੈ ਕਿ ਦੁੱਧ ਦੇ ਪੈਕੇਟ ਅਤੇ ਦੁੱਧ ਪਾਊਡਰ ਦੇ ਵੈਂਡਰਾਂ ਦੀ ਦਿਨ 'ਚ ਦੋ ਵਾਰ ਸਪਲਾਈ ਨੂੰ ਯਕੀਨਨ ਬਣਾਇਆ ਜਾਵੇ ਅਤੇ ਨਾਲ ਹੀ ਉਨ੍ਹਾਂ ਨੂੰ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾਣ।
ਵਿਦੇਸ਼ ਤੋਂ ਆਏ ਵਿਅਕਤੀਆਂ ਦੀ ਸ਼ਨਾਖਤ ਨਹੀਂ?
NEXT STORY