ਮੋਹਾਲੀ (ਪਰਦੀਪ) : ਕੋਰੋਨਾ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਆਪਣੇ ਵੱਲੋਂ ਜਾਰੀ ਉਹ ਹੁਕਮ ਵਾਪਸ ਲਏ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਮੋਹਾਲੀ ਰਾਹੀਂ ਪੰਜਾਬ ਵਿਚ ਦਾਖ਼ਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਦਾ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਸੀ।
ਨਵੀਂਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਮੋਹਾਲੀ ਰਾਹੀਂ ਪੰਜਾਬ ਵਿਚ ਦਾਖ਼ਲ ਹੋਣ ਵਾਲਿਆਂ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਦਾ ਸਰਟੀਫਿਕੇਟ ਲਾਜ਼ਮੀ ਨਹੀਂ ਹੈ। ਜ਼ਿਕਰਯੋਗ ਹੈ ਕਿ ਇਹ ਛੋਟਾਂ ਡੋਮੈਸਟਿਕ ਫਲਾਈਟਾਂ ਰਾਹੀਂ ਆਉਣ ਵਾਲੇ ਮੁਸਾਫ਼ਰਾਂ ’ਤੇ ਲਾਗੂ ਹੋਣਗੀਆਂ। ਭਾਰਤ 'ਚ ਕੌਮਾਂਤਰੀ ਫਲਾਈਟਾਂ ਰਾਹੀਂ ਆਉਣ ਵਾਲੇ ਮੁਸਾਫ਼ਰਾਂ ’ਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਇੰਨ-ਬਿੰਨ ਲਾਗੂ ਰਹਿਣਗੀਆਂ।
ਜੈਤੋ ’ਚ ਵੱਡੀ ਵਾਰਦਾਤ, ਘਰ ਆ ਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
NEXT STORY