ਨਵਾਂਸ਼ਹਿਰ (ਤ੍ਰਿਪਾਠੀ) : ਨਵਾਂਸਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਮਣੇ ਆਉਣ ਨਾਲ ਪੀੜਤਾ ਦੀ ਗਿਣਤੀ ਵੱਧ ਕੇ 2268 ਹੋ ਗਈ ਹੈ। ਸਿਵਲ ਸਰਜਨ ਡਾ.ਰਜਿੰਦਰ ਭਾਟੀਆ ਨੇ ਦੱਸਿਆ ਕਿ ਬੰਗਾ ਅਤੇ ਮੁਜ਼ਫਰਪੁਰ 'ਚ 2-2, ਨਵਾਂਸ਼ਹਿਰ ਤੇ ਬਲਾਚੌਰ 'ਚ 1-1 ਨਵਾਂ ਮਰੀਜ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 71,408 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਹੈ ਜਿਸ ਵਿਚ 2268 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 2112 ਰਿਕਵਰ ਹੋ ਚੁੱਕੇ ਹਨ, 76 ਦੀ ਮੌਤ ਹੋਈ ਹੈ ਅਤੇ 82 ਐਕਟਿਵ ਮਰੀਜ਼ ਹਨ।
ਡਾ.ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ 'ਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 65 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ. ਭਾਟੀਆ ਨੇ ਦੱਸਿਆ ਕਿ ਅੱਜ 606 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ ਜਦਕਿ 5 ਵਿਅਕਤੀਆਂ ਦੀ ਰਿਪੋਰਟ ਪੈਂਡਿਗ ਹੈ।
ਖੇਤੀਬਾੜੀ ਕਾਨੂੰਨ ਨੂੰ ਲੈ ਕੇ ਖਹਿਰਾ ਦੀਆਂ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ
NEXT STORY