ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਕੋਰੋਨਾ ਮਰੀਜ਼ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸ਼ਹਿਰ ਦੇ ਸੈਕਟਰ-32 ਸਰਕਾਰੀ ਹਸਪਤਾਲ 'ਚ 40 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੋਰੋਨਾ ਪਾਜ਼ੇਟਿਵ ਮਰੀਜ਼ ਲੁਧਿਆਣਾ ਦਾ ਰਹਿਣ ਵਾਲਾ ਸੀ ਅਤੇ ਪਾਜ਼ੇਟਿਵ ਰਿਪੋਰਟ ਆਉਣ ਮਗਰੋਂ ਉਸ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਹਾਲਾਂਕਿ ਇਸ ਨੂੰ ਚੰਡੀਗੜ੍ਹ 'ਚ ਕੋਰੋਨਾ ਨਾਲ ਹੋਈ ਪਹਿਲੀ ਮੌਤ ਵਜੋਂ ਦੇਖਿਆ ਜਾ ਰਿਹਾ ਹੈ। ਉਕਤ ਮਰੀਜ਼ ਨੂੰ ਹਸਪਤਾਲ 'ਚ ਕੋਵਿਡ ਵਾਰਡ 'ਚ ਦਾਖ਼ਲ ਕਰਵਾਉਣ ਮਗਰੋਂ ਇਕਾਂਤਵਾਸ 'ਚ ਰੱਖਿਆ ਗਿਆ ਸੀ। ਚੰਡੀਗੜ੍ਹ 'ਚ ਇਹ ਪਹਿਲਾ ਕੋਰੋਨਾ ਪਾਜ਼ੇਟਿਵ ਕੇਸ ਸੀ, ਜਿੱਥੇ ਮਰੀਜ਼ ਦੀ ਮੌਤ ਹੋ ਗਈ। ਫਿਲਹਾਲ ਹਸਪਤਾਲ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ 10 ਬੈੱਡਾਂ ਦਾ ਵਿਸ਼ੇਸ਼ ਇਕਾਂਤਵਾਸ ਯੂਨਿਟ ਤਿਆਰ ਕੀਤਾ ਹੈ, ਤਾਂ ਜੋ ਭਵਿੱਖ ’ਚ ਇਨ੍ਹਾਂ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ।
ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
ਪਹਿਲਾਂ ਤਾਂ ਇਹ ਗੱਲ ਕਹੀ ਜਾ ਰਹੀ ਸੀ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਰ ਹੁਣ ਉਕਤ ਮਰੀਜ਼ ਦੀ ਮੌਤ ਮਗਰੋਂ ਇਸ ਨੂੰ ਗੰਭੀਰ ਸੰਕੇਤ ਵਜੋਂ ਲਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇਹ ਰਸਤਾ
NEXT STORY