ਜਲੰਧਰ (ਰੱਤਾ)– ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀ ਜਿੱਥੇ ਪਿਛਲੇ ਕਾਫੀ ਸਮੇਂ ਤੋਂ ਰਾਹਤ ਮਹਿਸੂਸ ਕਰ ਰਹੇ ਸਨ, ਉੱਥੇ ਹੀ ਐਤਵਾਰ ਦੇਰ ਰਾਤ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੇਟਿਵ 58 ਸਾਲਾ ਵਿਅਕਤੀ ਦੀ ਮੌਤ ਹੋਣ ਨਾਲ ਵਿਭਾਗ ਦੇ ਅਧਿਕਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਖ਼ਬਰ ਵੀ ਪੜ੍ਹੋ - ਸਤਿੰਦਰ ਸਰਤਾਜ ਨੇ ਖੋਲ੍ਹੇ ਦਿਲ ਦੇ ਰਾਜ਼, 'ਜਗ ਬਾਣੀ' 'ਤੇ ਵੇਖੋ Exclusive ਇੰਟਰਵਿਊ (ਵੀਡੀਓ)
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਬਸਤੀ ਪੀਰਦਾਦ ਦੇ ਰਹਿਣ ਵਾਲੇ ਉਕਤ ਵਿਅਕਤੀ ਨੂੰ ਉਸਦੇ ਪਰਿਵਾਰ ਵਾਲਿਆਂ ਨੇ 27 ਮਾਰਚ ਨੂੰ ਸਥਾਨਕ ਗੜ੍ਹਾ ਰੋਡ ’ਤੇ ਸਥਿਤ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪਿਮਸ) ਵਿਚ ਦਾਖਲ ਕਰਵਾਇਆ ਸੀ ਅਤੇ ਉਸ ਨੂੰ ਲਿਵਰ ਸਿਰੋਸਿਸ ਅਤੇ ਫੇਫੜਿਆਂ ਦੀ ਬੀਮਾਰੀ ਹੋਣ ਕਾਰਨ ਉਥੇ ਉਸਦਾ ਆਰ. ਟੀ. ਪੀ. ਸੀ. ਆਰ. ਟੈਸਟ ਕੀਤਾ ਗਿਆ, ਜੋ ਕਿ ਪਾਜ਼ੇਟਿਵ ਆਇਆ।
ਪਤਾ ਲੱਗਾ ਹੈ ਕਿ ਪਿਮਸ ਵਾਲਿਆਂ ਨੇ 28 ਮਾਰਚ ਨੂੰ ਉਕਤ ਮਰੀਜ਼ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਅਤੇ 31 ਮਾਰਚ ਨੂੰ ਦੇਰ ਰਾਤ ਉਸ ਦੀ ਮੌਤ ਹੋ ਗਈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਆਂਢੀ ਸੂਬਿਆਂ ਤੋਂ ਕਣਕ ਦੀ ਆਮਦ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ
NEXT STORY