ਲੁਧਿਆਣਾ (ਰਿਸ਼ੀ) : ਕੋਰੋਨਾ ਮਰੀਜ਼ਾਂ ਲਈ ਇਕ ਰਾਹਤ ਭਰੀ ਖ਼ਬਰ ਹੈ। ਹੁਣ ਅਮਰਜੈਂਸੀ ਪੈਣ ’ਤੇ ਪਲਾਜ਼ਮਾਂ ਡੋਨਰ ਲੱਭਣ ਲਈ ਇਧਰ-ਉਧਰ ਭਟਕਣਾ ਨਹੀਂ ਪਵੇਗਾ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲ ਕਰਦਿਆਂ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਹੁਣ ਕੋਰੋਨਾ ਮਰੀਜ਼ਾਂ ਨੂੰ ਪਲਾਜ਼ਮਾ ਡੋਨਰ ਦੀ ਲੋੜ ਪਵੇਗੀ ਤਾਂ ਸਿੱਧਾ ਪੁਲਸ ਕੰਟਰੋਲ ਦੇ ਨੰਬਰ 78370-18500 ’ਤੇ ਆਪਣੀ ਜਾਣਕਾਰੀ ਦੇਣ।
ਇਹ ਵੀ ਪੜ੍ਹੋ : ਨਾਬਾਲਗ ਪ੍ਰੇਮੀ ਜੋੜੇ ਨੂੰ ਫੜ੍ਹ 'ਨਿਹੰਗ' ਨੇ ਕੁੜੀ ਨੂੰ ਆਪਣੇ ਨਾਂ ਦਾ ਪੁਆਇਆ ਚੂੜਾ, ਸੱਚੇ ਸਿੰਘਾਂ ਨਾਲ ਵਾਹ ਪਿਆ ਤਾਂ.
ਪੁਲਸ ਵੱਲੋਂ ਏ. ਡੀ. ਸੀ. ਪੀ. ਰੈਂਕ ਦੇ ਅਫ਼ਸਰ ਨੂੰ ਤਾਇਨਾਤ ਕੀਤਾ ਗਿਆ ਹੈ, ਜਿਸ ਦਾ ਕੰਮ ਜਲਦ ਤੋਂ ਜਲਦ ਮਰੀਜ਼ ਨੂੰ ਪਲਾਜ਼ਮਾ ਡੋਨਰ ਮੁਹੱਈਆ ਕਰਵਾਉਣਾ ਹੋਵੇਗਾ। ਇਹ ਪ੍ਰਕਿਰਿਆ ਉਨ੍ਹਾਂ ਦੀ ਨਿਗਰਾਨੀ ’ਚ ਚੱਲੇਗੀ ਅਤੇ ਰੋਜ਼ਾਨਾਂ ਰਿਪੋਰਟ ਹਾਸਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹਿੰਦੂ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਖ਼ਾਲਿਸਤਾਨੀ ਝੰਡਾ ਲਹਿਰਾਉਣ ਦਾ ਕੀਤਾ ਸੀ ਵਿਰੋਧ
ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 7288 ਤੱਕ ਪਹੁੰਚ ਗਈ ਹੈ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ 2039 ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 4978 ਲੋਕ ਕੋਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ, ਜਦੋਂ ਕਿ ਕੋਰੋਨਾ ਮਹਾਮਾਰੀ ਕਾਰਨ ਹੁਣ ਤੱਕ ਜ਼ਿਲ੍ਹੇ ਅੰਦਰ 271 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਜ਼ਹਿਰੀਲੀ ਸ਼ਰਾਬ' ਨਾਲ ਮੌਤਾਂ ਤੋਂ ਬਾਅਦ ਸਰਕਾਰ ਸਖ਼ਤ, ਜਾਰੀ ਕੀਤੇ ਨਵੇਂ ਹੁਕਮ
ਡੇਅਰੀ ਫਾਰਮ ਤੇ ਗਊਸ਼ਾਲਾਵਾਂ ਨੂੰ ਚਲਾਉਣ ਲਈ ਲੈਣੀ ਪਵੇਗੀ ਇਜਾਜ਼ਤ, PPCB ਦੇ ਨਵੇਂ ਹੁਕਮ ਜਾਰੀ
NEXT STORY