ਲੁਧਿਆਣਾ (ਸਹਿਗਲ) : ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਸਮੂਹਿਕ ਤੌਰ ’ਤੇ ਪਾਲਣਾ ਨਾ ਕਰਨ ਕਾਰਨ ਮਹਾਨਗਰ ’ਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣੇ ਜਾਰੀ ਹਨ। ਪਿਛਲੇ 24 ਘੰਟਿਆਂ ਦੌਰਾਨ ਮਹਾਨਗਰ ’ਚ 2 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਦੋਵੇਂ ਮਹਿਲਾ ਮਰੀਜ਼ ਸ਼ਹਿਰੀ ਖੇਤਰਾਂ ਦੀਆਂ ਰਹਿਣ ਵਾਲੀਆਂ ਹਨ। ਇਕ ਮਹਿਲਾ ਮਰੀਜ਼ 30 ਸਾਲ ਦੀ ਹੈ, ਜਦੋਂ ਕਿ ਦੂਜੀ 68 ਸਾਲ ਦੀ ਦੱਸੀ ਜਾ ਰਹੀ ਹੈ। ਜ਼ਿਲ੍ਹੇ ’ਚ ਹੁਣ ਤੱਕ 106 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 96 ਮਰੀਜ਼ਾਂ ’ਚੋਂ ਹੁਣ ਤੱਕ 106 ਪਾਜ਼ੇਟਿਵ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵੇਲੇ ਜ਼ਿਲੇ ’ਚ 7 ਸਰਗਰਮ ਮਰੀਜ਼ ਬਾਕੀ ਹਨ। ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿੱਚੋਂ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇਕ ਹੋਟਲ 'ਚ ਸਮੂਹਿਕ ਜਬਰ ਜ਼ਨਾਹ
ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ
ਸਿਹਤ ਵਿਭਾਗ ਵਲੋਂ ਕੋਰੋਨਾ ਨੂੰ ਰੋਕਣ ਲਈ ਦਿੱਤੇ ਗਏ ਨਿਯਮਾਂ ਦੀ ਲੋਕਾਂ ਵਲੋਂ ਪਾਲਣਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਨਿਸ਼ਚਿਤਤਾ ਦੀ ਸਥਿਤੀ ਬਣੀ ਹੋਈ ਹੈ। ਸਿਹਤ ਅਧਿਕਾਰੀ ਦਾ ਕਹਿਣਾ ਹੈ ਕਿ ਬਜ਼ੁਰਗ, ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਲੋਕ ਅਤੇ ਬੱਚਿਆਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਸਾਬਕਾ ਮੰਤਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
NEXT STORY