ਲੁਧਿਆਣਾ (ਸਹਿਗਲ) : ਜ਼ਿਲ੍ਹੇ ’ਚ ਕੋਰੋਨਾ ਨਾਲ ਇਕ 85 ਸਾਲਾ ਔਰਤ ਦੀ ਮੌਤ ਹੋ ਗਈ, ਜਦੋਂ ਕਿ 45 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਅਗਸਤ ਮਹੀਨੇ ’ਚ ਕੋਰੋਨਾ ਨਾਲ ਇਹ ਮੌਤ ਹੈ। ਮ੍ਰਿਤਕ ਔਰਤ ਸੈਕਟਰ-32 ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਸੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਸੀ। ਦੂਜੇ ਪਾਸੇ ਸਾਹਮਣੇ ਆਏ ਮਰੀਜ਼ਾਂ ’ਚੋਂ 37 ਮਰੀਜ਼ ਜ਼ਿਲ੍ਹੇ ਦੇ, ਜਦੋਂ ਕਿ 8 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਜ਼ਿਲ੍ਹੇ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ 226 ਹੋ ਗਈ ਹੈ।
ਇਨ੍ਹਾਂ ’ਚੋਂ 212 ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂ ਕਿ 14 ਪਾਜ਼ੇਟਿਵ ਮਰੀਜ਼ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਲੈਬ ’ਚ 2002 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਪਾਜ਼ੇਟਿਵਿਟੀ ਦਰ 1.85 ਫ਼ੀਸਦੀ ਦਰਜ ਕੀਤੀ ਗਈ ਹੈ।
ਸਪੀਕਰ ਕੁਲਤਾਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਸ਼ਰੇਆਮ ਕੀਤੀ ਟਰੱਕ ਚਾਲਕ ਦੀ ਕੁੱਟਮਾਰ, ਮੰਗੀ ਮੁਆਫ਼ੀ
NEXT STORY