ਫਰੀਦਕੋਟ (ਜਗਤਾਰ) : ਫਰੀਦਕੋਟ ਦੀ ਡੋਗਰ ਬਸਤੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਰੋਨਾ ਪਾਜ਼ੇਟਿਵ ਆਇਆ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਪਰਿਵਾਰ ਸਮੇਤ ਗੁਰੂਗ੍ਰਾਮ ਤੋਂ ਪਰਤਿਆ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਕਤ ਨੌਜਵਾਨ ਦੇ ਨਮੂਨੇ ਜਾਂਚ ਲਈ ਲਏ ਗਏ ਸਨ, ਜਿਸ ਨੂੰ ਅੱਜ ਕੋਰੋਨਾ ਮਹਾਮਾਰੀ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਪਰਿਵਾਰ ਦੇ ਬਾਕੀ ਦੋ ਮੈਂਬਰਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਉਕਤ ਵਿਅਕਤੀ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 89 ਹੋ ਗਈ ਹੈ। ਜਿਨ੍ਹਾਂ ਵਿਚੋਂ 69 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 20 ਹੋ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਲਗਾਤਾਰ ਭਿਆਨਕ ਰੂਪ ਧਾਰਨ ਕਰ ਰਿਹਾ ਕੋਰੋਨਾ, 15 ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3200 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3200 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 614, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 342, ਲੁਧਿਆਣਾ 'ਚ 362, ਤਰਨਾਰਨ 176, ਮੋਹਾਲੀ 'ਚ 164, ਹੁਸ਼ਿਆਰਪੁਰ 'ਚ 140, ਪਟਿਆਲਾ 'ਚ 159, ਸੰਗਰੂਰ 'ਚ 152 ਕੇਸ, ਨਵਾਂਸ਼ਹਿਰ 'ਚ 129, ਗਰਦਾਸਪੁਰ 'ਚ 170 ਕੇਸ, ਮੁਕਤਸਰ 73, ਮੋਗਾ 'ਚ 70, ਫਰੀਦਕੋਟ 86, ਫਿਰੋਜ਼ਪੁਰ 'ਚ 49, ਫਾਜ਼ਿਲਕਾ 50, ਬਠਿੰਡਾ 'ਚ 57, ਪਠਾਨਕੋਟ 'ਚ 143, ਬਰਨਾਲਾ 'ਚ 31, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 76, ਕਪੂਰਥਲਾ 42, ਰੋਪੜ 'ਚ 79 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2453 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 671 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 74 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਚਾਰ ਜ਼ਿਲ੍ਹਿਆਂ ਦੀ ਪੁਲਸ ਸੁਰੱਖਿਆ ਫੇਲ੍ਹ ਕਰਕੇ ਪਠਾਨਕੋਟ ਪਹੁੰਚੇ ਲਸ਼ਕਰ ਦੇ ਅੱਤਵਾਦੀ
ਨਹਿਰ 'ਚ ਕਾਰ ਡਿੱਗਣ ਕਾਰਨ ਜੋੜੇ ਦੀ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY