ਸੰਗਰੂਰ (ਬੇਦੀ/ਰਿਖੀ ): ਜ਼ਿਲ੍ਹਾ ਸੰਗਰੂਰ ਦੇ ਵਿੱਚ ਕੋਰੋਨਾ ਦੀ ਰਫ਼ਤਾਰ ਹੋਰ ਤੇਜ਼ ਹੋ ਗਈ ਹੈ ਅਤੇ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਫ਼ਿਰ 27 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਫਿਰ ਵੀ ਸਾਰੇ ਲੋਕ ਕੋਰੋਨਾ ਨੂੰ ਲੈ ਕੇ ਸੁਚੇਤ ਨਹੀਂ ਦਿਖ ਰਹੇ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ ਲਏ ਗਏ ਟੈਸਟਾਂ ਵਿੱਚੋਂ ਸਿਹਤ ਬਲਾਕ ਲੌਂਗੋਵਾਲ ਵਿੱਚ 1, ਧੂਰੀ ਵਿੱਚ 6, ਅਤੇ ਸਿਹਤ ਬਲਾਕ ਮਾਲੇਰਕੋਟਲਾ, ਅਮਰਗੜ੍ਹ ਵਿਚ 2, ਸੁਨਾਮ ਵਿੱਚ 2, ਸੰਗਰੂਰ ਵਿੱਚ 4,ਪੰਜਗਰਾਈਆਂ ਵਿੱਚ 4, ਬਲਾਕ ਅਹਿਮਦਗੜ੍ਹ ਵਿੱਚ 1,ਮਾਲੇਰਕੋਟਲਾ ਵਿੱਚ 4 ਅਤੇ ਭਵਾਨੀਗੜ੍ਹ ਵਿੱਚ 3 ਕੇਸ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ: ਗੁਰਲਾਲ ਕਤਲ ਕੇਸ: ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਲਿਆਉਣ ਦੇ ਹੁਕਮ, ਨਵੇਂ ਖ਼ੁਲਾਸੇ ਹੋਣ ਦੀ ਉਮੀਦ
ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4808 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 263512 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ’ਚੋਂ 258624 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ’ਚੋਂ ਕੁੱਲ 4441 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ’ਚ ਅਜੇ ਵੀ ਕੁੱਲ 158 ਕੇਸ ਐਕਟਿਵ ਚੱਲ ਰਹੇ ਹਨ ਅਤੇ ਜ਼ਿਲ੍ਹੇ ਦੇ 22 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 209 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਾਵੇਂ ਜ਼ਿਲ੍ਹੇ ਵਿੱਚ ਕੇਸ ਵਧ ਰਹੇ ਹਨ ਪਰ ਲੋਕਾਂ ਤੇ ਇਸਦਾ ਕੋਈ ਖਾਸ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ ਨਾ ਹੀ ਸੋਸ਼ਲ ਡਿਸਟੈਂਸ ਹੈ ਅਤੇ ਨਾ ਹੀ ਸਾਰੇ ਲੋਕਾਂ ਦੇ ਮੂੰਹ ਤੇ ਮਾਸਕ ਵੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਦਿਨੋਂ-ਦਿਨ ਵਧ ਰਹੇ ਕੇਸਾਂ ਨੂੰ ਲੈ ਕੇ ਲੋਕਾਂ ਵਿੱਚ ਨਾ-ਮਤਰ ਸਾਵਧਾਨੀਆਂ ਦੇਖਣ ਨੂੰ ਮਿਲ ਰਹੀਆਂ ਹਨ ਪਰ ਸਿਹਤ ਵਿਭਾਗ ਕੋਰੋਨਾ ਨੂੰ ਲੈ ਕੇ ਗੰਭੀਰ ਹੈ ਅਤੇ ਜ਼ਿਲ੍ਹੇ ਵਿੱਚ ਪੂਰੇ ਜੋਰਾਂ ਦੇ ਨਾਲ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਮੋਗਾ 'ਚ ਹਵਸ ਦੇ ਭੇੜੀਏ ਜੀਜੇ ਵੱਲੋਂ 11 ਸਾਲਾ ਸਾਲੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4808
ਐਕਟਿਵ ਕੇਸ 158
ਠੀਕ ਹੋਏ 4441
ਮੌਤਾਂ 209
ਦਾਊ ਮਾਜਰਾ ’ਚ ਪ੍ਰਾਪਰਟੀ ਦੀ ਰਕਮ ਲੈਣ ਦੇਣ ’ਚ ਦੋ ਗੁੱਟਾਂ 'ਚ ਚੱਲੀਆਂ ਤਲਵਾਰਾਂ, ਇਕ ਦੀ ਮੌਤ
NEXT STORY