ਲੁਧਿਆਣਾ (ਮਹਿਰਾ) : ਮਹਾਮਾਰੀ ਕੋਰੋਨਾ ਵਾਇਰਸ ਦੇ ਫੈਲਣ ਤੋਂ ਜੱਜਾਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੁਧਿਆਣਾ 'ਚ ਬਣਾਈ ਗਈ ‘ਕੋਰੋਨਾ ਪਰੂਫ’ ਸਪੈਸ਼ਲ ਪਹਿਲੀ ਰਿਮਾਂਡ ਕੋਰਟ ’ਚ ਕੰਮ-ਕਾਜ ਸ਼ੁਰੂ ਹੋ ਗਿਆ ਹੈ। ਉਪਰੋਕਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਦੱਸਿਆ ਕਿ ਮਹਾਮਾਰੀ ਕੋਰੋਨਾ ਵਾਇਰਸ ਦੌਰਾਨ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਜੱਜਾਂ ਦੀ ਸਿਹਤ ਨੂੰ ਦੇਖਦੇ ਹੋਏ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਪੁਲਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੇ ਪਹਿਲਾਂ ਰਿਮਾਂਡ ਲਈ ਉਨ੍ਹਾਂ ਨੂੰ ਪੇਸ਼ ਕਰਨ ਦੇ ਸਾਰੇ ਜ਼ਿਲ੍ਹਿਆਂ ’ਚ ‘ਕੋਰੋਨਾ ਪਰੂਫ’ ਸਪੈਸ਼ਲ ਰਿਮਾਂਡ ਕੋਰਟ ਬਣਾਉਣ ਦਾ ਫ਼ੈਸਲਾ ਲਿਆ ਸੀ, ਜਿਸ ਕਾਰਨ ਲੁਧਿਆਣਾ 'ਚ ਬਣਾਈ ਗਈ ਉਪਰੋਕਤ ਕੋਰਟ ਨੇ ਆਪਣਾ ਕੰਮ-ਕਾਜ ਸ਼ੁਰੂ ਵੀ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਿਰਫ ਪਹਿਲੇ ਦਿਨ ਰਿਮਾਂਡ ਦੇਣ ਲਈ ਪੇਸ਼ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਪੈਸ਼ਲ ਰਿਮਾਂਡ ਕੋਰਟ ’ਚ ਜੱਜ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਲਈ ਸ਼ੀਸ਼ੇ ਦਾ ਇਕ ਸਪੈਸ਼ਲ ਕੈਬਿਨ ਬਣਾਇਆ ਗਿਆ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਦੱਸਿਆ ਕਿ ਉਪਰੋਕਤ ਅਦਾਲਤ ’ਚ ਮਹਾਮਾਰੀ ਕੋਰੋਨਾ ਵਾਇਰਸ ਦੇ ਪ੍ਰਸਾਰ ਦੀ ਰੋਕਥਾਮ ਲਈ ਸਮੁੱਚੇ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਅਤੇ ਵਕੀਲ ਨੂੰ ਕੋਰੋਨਾ ਤੋਂ ਬਚਾਅ ਲਈ ਸਮੇਂ-ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਵੱਲੋਂ ਬਣਾਏ ਜਾ ਰਹੇ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਭਿਆਨਕ ਰੂਪ, 2 ਮਰੀਜ਼ਾਂ ਦੀ ਮੌਤ, 40 ਨਵੇਂ ਮਾਮਲੇ ਆਏ ਸਾਹਮਣੇ
NEXT STORY