ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ’ਚ ਕੋਰੋਨਾ ਇਕ ਵਾਰ ਫਿਰ ਕਿਵੇਂ ਬੇਲਗਾਮ ਹੁੰਦਾ ਜਾ ਰਿਹਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਵਰਣਨਯੋਗ ਹੈ ਕਿ 2 ਜਨਵਰੀ ਨੂੰ ਜ਼ਿਲ੍ਹੇ ’ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 141 ਸੀ, ਜੋਕਿ ਸਿਰਫ 7 ਦਿਨਾਂ ’ਚ ਭਾਵ 9 ਜਨਵਰੀ ਨੂੰ 1400 ਤੱਕ ਪਹੁੰਚ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਜਲੰਧਰ 'ਚ ਅੱਜ 470 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਰੂਸ ਨੇ ਅਮਰੀਕਾ ਨਾਲ ਤਣਾਅ ਵਧਣ 'ਤੇ ਕਿਊਬਾ ਤੇ ਵੈਨੇਜ਼ੁਏਲਾ 'ਚ ਫੌਜੀ ਤਾਇਨਾਤੀ ਦੀ ਦਿੱਤੀ ਚਿਤਾਵਨੀ
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,36,713 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16702 ਲੋਕਾਂ ਦੀ ਮੌਤ ਹੋ ਚੁੱਕੀ ਹੈ। 592760 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਐਸਟ੍ਰਾਜ਼ੇਨੇਕਾ ਟੀਕੇ ਦੀ ਤੀਸਰੀ ਖੁਰਾਕ ਓਮੀਕ੍ਰੋਨ ਵਿਰੁੱਧ ਅਸਰਦਾਰ : ਅਧਿਐਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੁਖਦੇਵ ਸਿੰਘ ਢੀਂਡਸਾ ਦੇ ‘ਸ਼੍ਰੋਮਣੀ ਅਕਾਲੀ ਦਲ ਸੰਯੁਕਤ’ ਨੂੰ ਮਿਲਿਆ ਚੋਣ ਨਿਸ਼ਾਨ ‘ਟੈਲੀਫੋਨ’
NEXT STORY