ਸੁਨਾਮ ਉਧਮ ਸਿੰਘ ਵਾਲਾ (ਬਾਂਸਲ) : ਸਥਾਨਕ ਸਿਵਲ ਹਸਪਤਾਲ ਵਿਚ ਤਾਇਨਾਤ ਇਕ ਕਾਮੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਾਕਟਰ ਸੰਜੇ ਕਾਮਰਾ ਨੇ ਦੱਸਿਆ ਕਿ ਮਾਲੇਰਕੋਟਲਾ ਦਾ ਰਹਿਣ ਵਾਲਾ ਅਮਨ ਸੁਨਾਮ ਦੇ ਸਿਵਲ ਹਸਪਤਾਲ ਵਿਚ ਅਕਾਊਂਟੈਂਟ ਹੈ ਅਤੇ ਉਸਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ ਜਿਸ ਨੂੰ ਲੈ ਕੇ ਉਹ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕਰ ਰਹੇ ਹਨ ਤਾਂ ਕਿ ਉਸ ਦੇ ਸੰਪਰਕ ਵਿਚ ਆਏ ਡਾਕਟਰਾਂ ਅਤੇ ਹੋਰ ਲੋਕਾਂ ਦੀ ਵੀ ਜਾਂਚ ਕੀਤੀ ਜਾ ਸਕੇ। ਇਸ ਮੌਕੇ ਸ਼ਹਿਰ 'ਚ ਆਏ ਇਸ ਮਾਮਲੇ ਨੂੰ ਲੈ ਕੇ ਲੋਕਾਂ 'ਚ ਕਾਫੀ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਬਠਿੰਡਾ ਵਿਚ ਕੋਰੋਨਾ ਦੇ ਤਿੰਨ ਨਵੇਂ ਮਰੀਜ਼ਾਂ ਦੀ ਪੁਸ਼ਟੀ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਦੀ ਬਿਮਾਰੀ ਦੇ ਮਾਮਲੇ ਜਿੱਥੇ ਪੂਰੇ ਪੰਜਾਬ ਵਿਚ ਵੱਧਦੇ ਜਾ ਰਹੇ ਹਨ, ਉਥੇ ਹੀ ਸੰਗਰੂਰ ਜ਼ਿਲ੍ਹੇ ਵਿਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 172 ਹੋ ਗਈ ਹੈ। ਜਿਨ੍ਹਾਂ ਵਿਚੋਂ 117 ਤੋਂ ਵੱਧ ਮਰੀਜ਼ ਸਿਹਤਯਾਬ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 51 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਨਾਲ ਪੀੜਤ 5 ਮਰੀਜ਼ ਦਮ ਤੋੜ ਚੁੱਕੇ ਹਨ।
ਹਸਪਤਾਲ ਦੇ ਗ਼ੁਸਲਖ਼ਾਨੇ 'ਚੋਂ ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀ-ਮੁੰਡਾ, ਸੱਚਾਈ ਨਿਕਲੀ ਕੁਝ ਹੋਰ
NEXT STORY