ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਆਈ ਸੂਚੀ 'ਚ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਅੱਜ ਆਏ ਪਾਜ਼ੇਟਿਵ ਮਰੀਜ਼ਾਂ ਨੂੰ ਸਿਹਤ ਮਹਿਕਮੇ ਫਿਰੋਜ਼ਪੁਰ ਵਲੋਂ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਪੁਲਸ ਦੇ ਇਕ ਐੱਸ. ਪੀ. ਅਤੇ ਕੁਝ ਪੁਲਸ ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਐੱਸ. ਐੱਸ. ਪੀ. ਦਫ਼ਤਰ ਫਿਰੋਜ਼ਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦਫਤਰ 'ਚ ਆਉਣ ਵਾਲੇ ਲੋਕਾਂ ਦੇ ਆਉਣ-ਜਾਣ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਫਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ 7 'ਕੋਰੋਨਾ' ਨਵੇਂ ਕੇਸਾਂ ਦੀ ਪੁਸ਼ਟੀ
ਇਲਾਜ ਤੋਂ ਬਾਅਦ 31 ਮਰੀਜ਼ਾਂ ਨੂੰ ਮਿਲੀ ਛੁੱਟੀ
ਫਿਰੋਜ਼ਪੁਰ ਦੇ 31 ਮਰੀਜ਼ ਕੋਰੋਨਾ ਵਾਇਰਸ ਦੇ ਇਲਾਜ ਤੋਂ ਬਾਅਦ ਤੰਦਰੁਸਤ ਹੋ ਗਏ, ਜਿਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਨ੍ਹਾਂ 'ੱਚੋਂ 11 ਮਰੀਜ਼ ਹੋਮ ਆਈਸੋਲੇਸ਼ਲ ਵਿੱਚ ਸਨ, 3 ਮਰੀਜ਼ ਸਰਕਾਰੀ ਆਈਸੇਲਸ਼ਨ ਫੈਸਿਲਿਟੀ 'ਚ ਸਨ, ਜਦੋਂ ਕਿ 17 ਮਰੀਜ਼ ਹੋਰ ਜ਼ਿਲ੍ਹਿਆਂ 'ਚ ਦਾਖਲ ਹਨ। ਉਨ੍ਹਾਂ ਸਾਰਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਕੁੱਲ 252 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਨ੍ਹਾਂ ਵਿੱਚੋਂ 153 ਮਰੀਜ਼ ਇਲਾਜ ਤੋਂ ਬਾਅਦ ਇਸ ਵਾਇਰਸ ਤੋਂ ਛੁਟਕਾਰਾ ਪਾ ਚੁੱਕੇ ਹਨ, ਜਦੋਂ ਕਿ 94 ਕੇਸ ਸਰਗਰਮ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਰੋਕਣ ਲਈ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਟੈਸਟ ਕਰਨ ਦੀ ਸਮਰੱਥਾ ਵਧਾ ਦਿੱਤੀ ਗਈ ਹੈ, ਰੋਜ਼ਾਨਾ 300 ਦੇ ਲਗਭਗ ਟੈਸਟ ਕੀਤੇ ਜਾ ਰਹੇ ਹਨ ਤੇ ਹੁਣ ਤੱਕ 14 ਹਜ਼ਾਰ ਤੋਂ ਵੱਧ ਲੋਕਾਂ ਦੀ ਰਿਪੋਰਟ ਨਕਾਰਾਤਮਕ ਆਈ ਹੈ। ਲੋਕਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਉਹ ਬਿਮਾਰੀ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ਾਂ ਸਮਾਜਕ ਦੂਰੀਆਂ, ਮਾਸਕ ਪਹਿਨਣ ਅਤੇ ਹੱਥ ਧੋਣ ਦੀ ਪਾਲਣਾ ਕਰਨ।
ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਦੱਸਿਆ ਕਿ ਅੱਜ 15 ਨਵੀਆਂ ਸਕਾਰਾਤਮਕ ਕੇਸਾਂ ਦੀਆਂ ਰਿਪੋਰਟਾਂ ਆਈਆਂ ਹਨ, ਜਨ੍ਹਾਂ ਵਿਚੋਂ 7 ਫਰੰਟਲਾਈਨ ਕਰਮਚਾਰੀ ਹਨ ਅਤੇ 3 ਸਕਾਰਾਤਮਕ ਮਰੀਜ਼ ਦੇ ਸੰਪਰਕ ਵਿਚ ਆਏ ਲੋਕ ਹਨ। ਇਸ ਤੋਂ ਇਲਾਵਾ ਦੋ ਗਰਭਵਤੀ ਔਰਤਾਂ ਹਨ ਅਤੇ 3 ਮਰੀਜ਼ਾਂ ਵਿਚ ਵਾਇਰਸ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਤਰਾਂ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਨਾਲ ਹੁਸ਼ਿਆਰਪੁਰ ਜ਼ਿਲ੍ਹੇ 'ਚ 1 ਹੋਰ ਮੌਤ, 18 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 11920 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1396, ਲੁਧਿਆਣਾ 'ਚ 2179, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1893, ਸੰਗਰੂਰ 'ਚ 865 ਕੇਸ, ਪਟਿਆਲਾ 'ਚ 1218, ਮੋਹਾਲੀ 'ਚ 635, ਗੁਰਦਾਸਪੁਰ 'ਚ 408 ਕੇਸ, ਪਠਾਨਕੋਟ 'ਚ 304, ਤਰਨਤਾਰਨ 252, ਹੁਸ਼ਿਆਰਪੁਰ 'ਚ 408, ਨਵਾਂਸ਼ਹਿਰ 'ਚ 279, ਮੁਕਤਸਰ 199, ਫਤਿਹਗੜ੍ਹ ਸਾਹਿਬ 'ਚ 258, ਰੋਪੜ 'ਚ 180, ਮੋਗਾ 'ਚ 233, ਫਰੀਦਕੋਟ 242, ਕਪੂਰਥਲਾ 175, ਫਿਰੋਜ਼ਪੁਰ 'ਚ 255, ਫਾਜ਼ਿਲਕਾ 187, ਬਠਿੰਡਾ 'ਚ 241, ਬਰਨਾਲਾ 'ਚ 93, ਮਾਨਸਾ 'ਚ 90 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 8019 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3563 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 281 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਰਾਜ ਮਾਤਾ ਦੀ ਬਰਸੀ ਮੌਕੇ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ
NEXT STORY