ਮੋਹਾਲੀ (ਨਿਆਮੀਆਂ) : ਕੋਵਿਡ ਲਾਗ ਦੀ ਬੀਮਾਰੀ (ਮਹਾਮਾਰੀ) ਸ਼ਹਿਰ ’ਚ ਬੁਰੀ ਤਰ੍ਹਾਂ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਇਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੇ ਇਕ ਦਰਜਨ ਦੇ ਕਰੀਬ ਲੈਕਚਰਾਰ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ। ਹਰ ਰੋਜ਼ ਹੀ ਲਗਭਗ ਇਕ-ਦੋ ਲੈਕਚਰਾਰ ਜਾਂ ਸਟਾਫ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ, ਜਿਸ ਕਰ ਕੇ ਬਾਕੀ ਦੇ ਸਟਾਫ਼ ਮੈਂਬਰਾਂ ’ਚ ਵੀ ਸਹਿਮ ਦਾ ਮਹੌਲ ਪਾਇਆ ਜਾ ਰਿਹਾ ਹੈ। ਅਪ੍ਰੈਲ ਮਹੀਨੇ ਦੇ ਸ਼ੁਰੂ ’ਚ ਜਦੋਂ ਕਾਲਜ ਦੇ ਕੁਝ ਸਟਾਫ ਮੈਂਬਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਉਸ ਵੇਲੇ ਸਾਰੇ ਹੀ ਸਟਾਫ਼ ਮੈਂਬਰਾਂ ਦਾ ਕੋਵਿਡ ਟੈਸਟ ਕਰਵਾਇਆ ਗਿਆ ਸੀ ਅਤੇ ਉਸ ਵੇਲੇ 6 ਦੇ ਕਰੀਬ ਕਰਮਚਾਰੀ ਤੇ ਅਧਿਆਪਕ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਡੀ. ਪੀ. ਆਈ. ਉਚੇਰੀ ਸਿੱਖਿਆ ਨੇ ਤੁਰੰਤ ਇਸ ਮਾਮਲੇ ’ਚ ਦਖਲ ਦਿੰਦਿਆਂ ਪੂਰੇ ਕਾਲਜ ਨੂੰ ਸੈਨੇਟਾਈਜ਼ ਕਰਵਾਇਆ ਅਤੇ ਚਾਰ ਦਿਨਾਂ ਲਈ ਕਾਲਜ ਨੂੰ ਬੰਦ ਕਰ ਦਿੱਤਾ ਸੀ । ਉਸ ਤੋਂ ਬਾਅਦ ਕਾਫੀ ਸਮਾਂ ਸਥਿਤੀ ਆਮ ਵਾਂਗ ਰਹੀ ਪਰ ਪਿਛਲੇ ਹਫ਼ਤੇ ਤੋਂ ਸਰਕਾਰੀ ਕਾਲਜ ’ਚ ਲਗਾਤਾਰ ਕੋਵਿਡ ਦੇ ਕੇਸ ਸਾਹਮਣੇ ਆ ਰਹੇ ਹਨ । ਹੁਣ ਤਕ ਇਥੋਂ ਦੇ ਇਕ ਦਰਜਨ ਤੋਂ ਵੀ ਵੱਧ ਲੈਕਚਰਾਰ ਅਤੇ ਸਟਾਫ਼ ਮੈਂਬਰਾਂ ਨੂੰ ਕੋਰੋਨਾ ਹੋ ਚੁੱਕਾ ਹੈ, ਜਿਸ ਕਰ ਕੇ ਸਥਿਤੀ ਕਾਫੀ ਗੰਭੀਰ ਹੈ ।
ਇਹ ਵੀ ਪੜ੍ਹੋ : ਉਮੀਦ ਦੀ ਖ਼ਬਰ: ਪੰਜਾਬ ’ਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ : ਸਿਹਤ ਮੰਤਰੀ
ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਇਸ ਸਬੰਧ ’ਚ ਸੰਪਰਕ ਕਰਨ ’ਤੇ ਦੱਸਿਆ ਕਿ ਕਾਲਜ ਵਿਚ ਰੋਜ਼ਾਨਾ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਸ ਵੀ ਕਰਮਚਾਰੀ ਜਾਂ ਅਧਿਆਪਕ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਂਦੀ ਹੈ ਤਾਂ ਉਸ ਨੂੰ ਕੋਰੋਨਾ ਪ੍ਰੋਟੋਕੋਲ ਅਨੁਸਾਰ 17 ਦਿਨਾਂ ਦੀ ਕੋਵਿਡ ਛੁੱਟੀ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੋਜ਼ਾਨਾ ਰਿਪੋਰਟ ਡੀ. ਪੀ. ਆਈ. ਕਾਲਜਿਜ਼ ਨੂੰ ਵੀ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਲਜ ਨੂੰ ਰੋਜ਼ਾਨਾ ਸੈਨੇਟਾਈਜ਼ ਕਰਵਾਇਆ ਜਾਂਦਾ ਹੈ ਅਤੇ ਹੋਰ ਵੀ ਕੋਰੋਨਾ ਦੀਆਂ ਜੋ ਪਾਬੰਦੀਆਂ ਹਨ, ਦੀ ਪਾਲਣਾ ਕੀਤੀ ਜਾਂਦੀ ਹੈ । ਇਸ ਸਬੰਧ ’ਚ ਜਦ ਮੋਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ’ਚ ਕੋਵਿਡ ਦੇ ਕਈ ਮਾਮਲੇ ਸਾਹਮਣੇ ਆਏ ਹਨ ਅਤੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਸ ਵੀ ਅਦਾਰੇ ’ਚ ਕੋਰੋਨਾ ਦੇ ਮਰੀਜ਼ ਸਾਹਮਣੇ ਆਉਂਦੇ ਹਨ, ਉਥੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਮ ਚਾਲੂ ਰੱਖਿਆ ਜਾਂਦਾ ਹੈ ਪਰ ਪੀੜਤ ਵਿਅਕਤੀਆਂ ਨੂੰ ਛੁੱਟੀ ’ਤੇ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਸਾਰੇ ਸਟਾਫ ਦੀ ਮੁੜ ਕੋਵਿਡ ਜਾਂਚ ਕਰਵਾਈ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਹੋਰ ਕਿੰਨੇ ਕੁ ਕਰਮਚਾਰੀ ਜਾਂ ਸਟਾਫ ਮੈਂਬਰ ਕੋਰੋਨਾ ਪਾਜ਼ੇਟਿਵ ਹਨ।
ਇਹ ਵੀ ਪੜ੍ਹੋ : ਲੱਦਾਖ਼ ਦੇ ਸੀਆਂ ਚਿੰਨ੍ਹ ’ਚ ਗਲੇਸ਼ੀਅਰ ਦੇ ਤੋਦੇ ਡਿੱਗਣ ਕਾਰਨ ਪੰਜਾਬ ਦੇ 2 ਜਵਾਨ ਸ਼ਹੀਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਲੁਧਿਆਣਾ : PCR ਵੈਨ 'ਚ 5 ਵਜੇ ਦੁਕਾਨਾਂ ਬੰਦ ਕਰਨ ਦੀ announcement, ਦੇਖੋ ਮੌਕੇ ਦੀਆਂ ਤਸਵੀਰਾਂ
NEXT STORY