ਜਲੰਧਰ : ਪੰਜਾਬ ’ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਅੱਜ ਕੈਪਟਨ ਸਰਕਾਰ ਵਲੋਂ ਨਵਾਂ ਫਰਮਾਨ ਜਾਰੀ ਕਰਦੇ ਹੋਏ ਕੋਰੋਨਾ ਟੈਸਟਾਂ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਗਈ ਹੈ। ਹੁਣ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਟੈਸਟ ਕਰਵਾਉਣ ਲਈ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ਹੁਣ ਕੋਰੋਨਾ ਟੈਸਟ ਲਈ ਹਸਪਤਾਲ ’ਚ ਪਰਚੀ ਦੀ ਲੋੜ ਨਹੀਂ ਪਵੇਗੀ। ਕੋਰੋਨਾ ਟੈਸਟ ਲਈ ਸਿਰਫ ਆਧਾਰ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਜ਼ਰੂਰੀ ਹੋਵੇਗਾ। ਕੋਰੋਨਾ ਟੈਸਟਾਂ ਕਰਵਾਉਣ ਸਮੇਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ ਅਤੇ ਟੈਸਟਿੰਗ ਦੀਆਂ ਦਿੱਕਤਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਸ੍ਰੀ ਦਰਬਾਰ ਸਾਹਿਬ 'ਚ ਰਾਗੀਆਂ ਦਾ ਟਕਰਾਅ ਪਵਿੱਤਰ ਮਰਿਆਦਾ ਦੇ ਖਿਲਾਫ : ਬੀਰ ਦਵਿੰਦਰ ਸਿੰਘ
NEXT STORY