ਚੰਡੀਗੜ੍ਹ (ਸ਼ਰਮਾ) : ਨਿੱਜੀ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ’ਤੇ ਰੋਕ ਲਾਉਣ ਲਈ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੋਰਡ ’ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਨਿੱਜੀ ਹਸਪਤਾਲ ਨੋਟੀਫਾਈਡ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦਾ ਅਤੇ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸਬੰਧਿਤ ਡਿਪਟੀ ਕਮਿਸ਼ਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਡਿਪਟੀ CM ਦਾ ਮੁੱਦਾ ਆਇਆ ਤਾਂ ਕੈਪਟਨ ਚੱਲਣਗੇ ਆਪਣਾ ਪੱਤਾ
ਪੰਜਾਬ ਸਰਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਵੀ ਕੁੱਝ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਗਏ ਹਨ। ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਉਨ੍ਹਾਂ ਦੇ ਨਿਰਦੇਸਾਂ ’ਤੇ ਵੱਧ ਪੈਸੇ ਵਸੂਲਣ ਵਾਲੇ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਖ਼ਿਲਾਫ਼ ਮਹਾਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦਰਦ ਨਾਲ ਤੜਫਣ ਲੱਗੀ ਟਰੇਨ 'ਚ ਸਫ਼ਰ ਕਰ ਰਹੀ ਗਰਭਵਤੀ, ਪਲੇਟਫਾਰਮ 'ਤੇ ਦਿੱਤਾ ਬੱਚੇ ਨੂੰ ਜਨਮ
ਕੋਵਿਡ ਦੇ ਨਵੇਂ ਮਾਮਲਿਆਂ ਦੇ ਘੱਟ ਰਹੇ ਰੁਝਾਨ ਵੱਲ ਇਸ਼ਾਰਾ ਕਰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿਚ ਹੋਈ ਕੋਵਿਡ ਸਮੀਖਿਆ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਚੋਣਵੀਆਂ ਸਰਜਰੀਆਂ ਦੀ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ : JEE Main ਅਤੇ 'ਨੀਟ' ਦੀ ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ, ਇਸ ਮਹੀਨੇ ਸ਼ੁਰੂ ਹੋਣ ਦੀ ਸੰਭਾਵਨਾ
ਹਸਪਤਾਲਾਂ ਵਿਚ ਕੋਵਿਡ ਕੇਸਾਂ ਦੇ ਘਟੇ ਬੋਝ ਦੇ ਮੱਦੇਨਜ਼ਰ ਸਿੱਧੂ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ. ਪੀ. ਡੀ. ਸੇਵਾਵਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਨਿੱਜੀ ਅਤੇ ਸਰਕਾਰੀ ਦੋਵੇਂ ਸਿਹਤ ਸੰਸਥਾਵਾਂ ਵਿਚ ਚੋਣਵੀਂ ਸਰਜਰੀ ਦੀ ਮਨਜ਼ੂਰੀ ਦਿੱਤੀ ਹੈ। ਕੋਵਿਡ- 19 ਸਬੰਧੀ ਦੇਖ-ਭਾਲ ਪ੍ਰਦਾਨ ਕਰਨ ਵਾਲੇ ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਵਿਡ ਦੇ ਮਾਮਲਿਆਂ ਵਿਚ ਲੈਵਲ-3 ਹਸਪਤਾਲਾਂ ਦੀ ਸਮਰੱਥਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਵਿਵਾਦਿਤ ਪੋਸਟਰ ਮਾਮਲੇ ’ਚ ਦੋਸ਼ੀਆਂ ਦਾ ਪੁਲਸ ਰਿਮਾਂਡ ਵਧਿਆ, ਡੇਰਾ ਕਮੇਟੀ ਦੇ ਮੈਂਬਰ ਵੱਲੋਂ 'ਤੱਥਾਂ' 'ਤੇ ਇਤਰਾਜ਼
NEXT STORY