ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇਸ ਸਮੇਂ ਕੋਹਰਾਮ ਮਚਿਆ ਹੋਇਆ ਹੈ। ਜਿੱਥੇ ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ 'ਚ ਚੱਲ ਰਿਹਾ ਸੀ, ਉੱਥੇ ਹੀ ਹੁਣ ਪੰਜਾਬ ਸਰਕਾਰ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਪਣਾ ਇਲਾਜ ਨਿੱਜੀ ਹਸਪਤਾਲਾਂ 'ਚ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੌਰਾਨ ਮਰੀਜ਼ ਨੂੰ ਆਪਣੇ ਖਰਚੇ 'ਤੇ ਇਲਾਜ ਕਰਵਾਉਣਾ ਪਵੇਗਾ। ਇਸ ਬਾਰੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਕੋਰੋਨਾ ਵਾਇਰਸ ਦਾ ਮਰੀਜ਼ ਆਪਣਾ ਇਲਾਜ ਆਪਣੇ ਖਰਚੇ 'ਤੇ ਕਰਵਾਉਣਾ ਚਾਹੁੰਦਾ ਹੈ ਤਾਂ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕੀ ਕੋਈ ਵੀ ਨਿੱਜੀ ਹਸਪਤਾਲ ਸੀ. ਜੀ. ਐੱਸ. ਐੱਚ. ਵੱਲੋਂ ਤੈਅ ਦਰਾਂ ਤੋਂ ਵੱਧ ਰਾਸ਼ੀ ਨਹੀਂ ਵਸੂਲ ਸਕੇਗਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਜਵਾਹਰਪੁਰ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਨਵਾਂਗਰਾਓਂ 'ਤੇ
ਇਹ ਵੀ ਪੜ੍ਹੋ : ਲਾਕ ਡਾਊਨ ਦੌਰਾਨ 'ਨਾਂਦੇੜ ਸਾਹਿਬ' 'ਚ ਫਸੀਆਂ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ
ਜਲੰਧਰ ਦੀ ਕੋਰੋਨਾ ਮਰੀਜ਼ ਦਾ ਖਰਚਾ ਦੇਵੇਗੀ ਪੰਜਾਬ ਸਰਕਾਰ
ਜਲੰਧਰ ਦੀ ਰਹਿਣ ਵਾਲੀ ਕੋਰੋਨਾ ਮਰੀਜ਼ ਕਾਂਤਾ ਛਾਬੜਾ ਦਾ ਲੁਧਿਆਣਾ ਦੇ ਸੀ. ਐਮ. ਸੀ. ਹਸਪਤਾਲ 'ਚ ਚੱਲ ਰਿਹਾ ਹੈ, ਜਿਸ ਦਾ ਹਸਪਤਾਲ ਵਲੋਂ 5 ਲੱਖ ਤੋਂ ਜ਼ਿਆਦਾ ਬਿੱਲ ਬਣਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਿਵਲ ਹਸਪਤਾਲ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਕਾਂਤਾ ਛਾਬੜਾ ਦੇ ਪੁੱਤਰ ਰਵੀ ਛਾਬੜਾ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਲ ਕਰਕੇ ਕਾਂਤਾ ਛਾਬੜਾ ਦੀ ਮਦਦ ਕਰਨ ਦਾ ਭਰੋਸਾ ਉਸ ਨੂੰ ਦੁਆਇਆ ਗਿਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, 'ਕੋਰੋਨਾ' ਦਾ ਇੰਝ ਕੀਤਾ ਸਫਾਇਆ (ਵੀਡੀਓ)
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ, 6 ਮਹੀਨੇ ਦੀ ਬੱਚੀ ਦੀ ਰਿਪੋਰਟ ਪਾਜ਼ੇਟਿਵ
ਕਕਰਾਲਾ 'ਚ ਕਣਕ ਨੂੰ ਲੱਗੀ ਅੱਗ, ਵੱਡਾ ਨੁਕਸਾਨ ਹੋਣ ਤੋਂ ਬਚਾ
NEXT STORY