ਬਰਨਾਲਾ (ਵਿਵੇਕ ਸਿੰਧਵਾਨੀ) : ਟਰਾਈਡੈਂਟ ਗਰੁੱਪ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਟਰਾਈਡੈਂਟ ਗਰੁੱਪ ਹੁਣ ਕੇਵਲ ਜ਼ਿਲ੍ਹਾ ਬਰਨਾਲਾ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਮੋਹਰੀ ਹੋ ਕੇ ਭੂਮਿਕਾ ਨਿਭਾਅ ਰਿਹਾ ਹੈ। ਇਸ ਗਰੁੱਪ ਵੱਲੋਂ 60 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਪੰਜਾਬ ਵਿੱਚ 100 ਆਕਸੀਜਨ ਕੰਸੇਨਟ੍ਰੇਟਰ ਭੇਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਤੇਜਪ੍ਰਤਾਪ ਸਿੰਘ ਫੂਲਕਾ ਨੇ ਵੱਖ-ਵੱਖ ਜ਼ਿਲ੍ਹਿਆਂ ਨੂੰ ਇਹ ਕੰਸੇਨਟ੍ਰੇਟਰ ਭੇਟ ਕੀਤੇ ਹਨ। ਜ਼ਿਲ੍ਹਾ ਬਰਨਾਲਾ ਨੂੰ 10, ਫਤਹਿਗੜ੍ਹ ਸਾਹਿਬ ਨੂੰ 10, ਫ਼ਾਜ਼ਿਲਕਾ ਨੂੰ 20, ਮੋਗਾ ਨੂੰ 20, ਸ੍ਰੀ ਮੁਕਤਸਰ ਸਾਹਿਬ ਨੂੰ 20 ਅਤੇ ਕਪੂਰਥਲਾ ਨੂੰ 20 ਆਕਸੀਜਨ ਕੰਸੇਨਟ੍ਰੇਟਰ ਭੇਟ ਕੀਤੇ ਗਏ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇਜਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਦਾ ਇਹ ਉੱਦਮ ਬਹੁਤ ਸ਼ਲਾਘਾਯੋਗ ਹੈ। ਇਸ ਦੁੱਖ ਦੀ ਘੜੀ ਵਿੱਚ ਇਸ ਗਰੁੱਪ ਨੇ ਅੱਗੇ ਆ ਕੇ ਪੰਜਾਬ ਦੇ ਲੋਕਾਂ ਦੀ ਮਦਦ ਕੀਤੀ ਹੈ। ਇਸ ਗਰੁੱਪ ਨੇ ਜ਼ਿਲ੍ਹਾ ਬਰਨਾਲਾ ਦੀ ਜਿਥੇ ਔਖੇ ਸਮੇਂ ਵਿੱਚ ਸਹਾਇਤਾ ਕੀਤੀ, ਉਥੇ ਹੀ ਕੋਰੋਨਾ ਵਾਇਰਸ ਦੇ ਇਸ ਦੌਰ ’ਚ ਪੰਜਾਬ ਲਈ ਇਹ ਗਰੁੱਪ ਮਸੀਹਾ ਬਣ ਕੇ ਆਇਆ ਹੈ। ਇਸ ਗਰੁੱਪ ਨੇ ਪੰਜਾਬ ਸਰਕਾਰ ਨੂੰ 100 ਆਕਸੀਜਨ ਕੰਸੇਨਟ੍ਰੇਟਰ ਭੇਂਟ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਹੀ ਵੱਖ-ਵੱਖ ਜ਼ਿਲ੍ਹਿਆਂ ਨੂੰ ਇਹ ਆਕਸੀਜਨ ਕੰਸੇਨਟ੍ਰੇਟਰ ਵੰਡੇ ਗਏ ਹਨ। ਇਸ ਕਦਮ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਘੱਟ ਹੈ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਇਸ ਮੌਕੇ ਟ੍ਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਅਤੇ ਟ੍ਰਾਈਡੈਂਟ ਗਰੁੱਪ ਦੇ ਅਧਿਕਾਰੀ ਗੁਰਲਵੀਨ ਸਿੰਘ ਸਿੱਧੂ ਸਾਬਕਾ ਆਈ.ਏ. ਐੱਸ. ਨੇ ਕਿਹਾ ਕਿ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਗਰੁੱਪ ਵੱਲੋਂ ਅੱਜ ਆਕਸੀਜਨ ਕੰਸੇਨਟ੍ਰੇਟਰ ਭੇਂਟ ਕੀਤੇ ਗਏ ਹਨ। ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਸੋਚ ਹੈ ਕਿ ਹਰ ਇਨਸਾਨ ਦੀ ਮਦਦ ਕੀਤੀ ਜਾਵੇ। ਇਸ ਮੌਕੇ ਏ.ਡੀ.ਸੀ. ਅਦਿੱਤਿਆ ਡੇਚਲਵਾਲ, ਸਿਵਲ ਸਰਜਨ ਡਾ.ਜਸਵੀਰ ਸਿੰਘ ਔਲਖ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਕੋਰੋਨਾ ਪੀੜਤਾਂ ਲਈ ਵੱਡਾ ਖ਼ਤਰਾ ‘ਬਲੈਕ ਫੰਗਸ’, ਜਾਨ ਬਚਾਉਣ ਲਈ ਮਰੀਜ਼ਾਂ ਦੀਆਂ ਅੱਖਾਂ ਕੱਢੀਆਂ
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ
NEXT STORY