ਲੁਧਿਆਣਾ (ਜ. ਬ.) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੇ ਕੋਰੋਨਾ ਤੋਂ ਬਚਾਅ ਸਬੰਧੀ ਟੀਕਾਕਰਨ ਲਈ ਵਿਸ਼ੇਸ਼ ਕੈਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ 'ਚ 774 ਗਰਭਵਤੀ ਔਰਤਾਂ ਅਤੇ 651 ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕੋਵਿਡ ਵੈਕਸੀਨ (ਕੋਵੈਕਸੀਨ) ਲਗਾਈ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰੀ ਖੇਤਰ ਵਿਚ 339 ਗਰਭਵਤੀ ਔਰਤਾਂ ਅਤੇ ਪੇਂਡੂ ਖੇਤਰ ਵਿਚ 435 ਗਰਭਵਤੀ ਔਰਤਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਗਿਆ।
ਇਸੇ ਤਰ੍ਹਾਂ ਸ਼ਹਿਰੀ ਖੇਤਰ ਵਿਚ 386 ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਪੇਂਡੂ ਖੇਤਰ ਵਿਚ 265 ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 78 ਸੈਸ਼ਨ ਸਾਈਟਸ ਬਣਾਈਆਂ ਗਈਆਂ ਸਨ, ਜਿਨ੍ਹਾਂ ’ਤੇ ਮਾਹਿਰ ਕਰਮਚਾਰੀਆਂ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਟੀਕਾਕਰਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਬਹੁਤ ਸਾਰੀਆ ਗਰਭਵਤੀ ਔਰਤਾਂ ਇਸ ਦੀ ਲਪੇਟ ਵਿਚ ਆਈਆਂ ਸਨ ਅਤੇ ਕਈ ਔਰਤਾਂ ਦੀ ਇਸ ਦੌਰਾਨ ਮੌਤ ਵੀ ਹੋ ਗਈ ਸੀ, ਸੋ ਇਸੇ ਨੂੰ ਧਿਆਨ ਹਿੱਤ ਰੱਖਦੇ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਮੋਟਰਸਾਈਕਲ ਦੀ ਪਾਰਟੀ ਦੇਣੀ ਪਈ ਮਹਿੰਗੀ, ਤਕਰਾਰ ਤੋਂ ਬਾਅਦ ਫੌਜੀ ਦੋਸਤ ਦਾ ਕਤਲ
NEXT STORY