ਚੰਡੀਗੜ੍ਹ/ਮੋਗਾ: ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜ੍ਹੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖੇ ਪੈਦਾ ਕਰ ਰਹੇ ਹਨ। ਅਜਿਹੇ ਮੌਕੇ ਉੱਤੇ ਸ਼ਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸ ਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, ਪਿਓ-ਪੁੱਤ ਦੀ ਹੋਈ ਮੌਤ

ਮਾਤਾ ਕਰਤਾਰ ਕੌਰ ਭਾਵੇਂ ਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਪਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ। ਇਹ ਕੈਂਪ ਉਨ੍ਹਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ।
ਇਹ ਵੀ ਪੜ੍ਹੋ: ਮੀਰਪੁਰ ਪਿੰਡ ’ਚ ਦਰਦਨਾਕ ਹਾਦਸਾ, ਸੁੱਤੇ ਹੋਏ ਪਰਿਵਾਰ ’ਤੇ ਡਿੱਗੀ ਛੱਤ, 11 ਸਾਲਾ ਬੱਚੇ ਦੀ ਮੌਤ (ਤਸਵੀਰਾਂ)
ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦਿ੍ਰੜ ਸ਼ਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਨ੍ਹਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜਮੀ ਹੈ। ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਨ੍ਹਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ

ਇਹ ਵੀ ਪੜ੍ਹੋ: 14 ਸਾਲ ਬਾਅਦ ਵਿਦੇਸ਼ੋਂ ਪਰਤਿਆ ਸਖ਼ਸ਼, ਹੁਣ ਟਰੈਕਟਰ-ਟਰਾਲੀ ਨੂੰ ਇੰਝ ਬਣਾਇਆ ਰੁਜ਼ਗਾਰ ਦਾ ਸਾਧਨ (ਵੀਡੀਓ)
ਮਾਤਾ ਕਰਤਾਰ ਕੌਰ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰ੍ਹਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਜਿਨ੍ਹਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੀ ਨੌਜਵਾਨਾਂ ਨੂੰ ਵੰਗਾਰ, ਆਉਣ ਵਾਲੀਆਂ ਨਸਲਾਂ ਲਈ ਮੋਰਚੇ 'ਚ ਹੋਵੋ ਸ਼ਾਮਲ
ਪਿੰਡ ਖੁਸ਼ੀ ਪੱਦੀ ਦੇ ਕੁੱਝ ਘਰਾਂ ਨੂੰ ਨਿਮਿਸ਼ਾ ਦੀ ਮਦਦ ਨਾਲ 41 ਸਾਲ ਬਾਅਦ ਮਿਲਿਆ ਪੀਣ ਦਾ ਪਾਣੀ
NEXT STORY