ਮੋਹਾਲੀ (ਪਰਦੀਪ) : ਜ਼ਿਲ੍ਹਾ ਅਦਾਲਤ ਮੋਹਾਲੀ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਰੋਨਾ ਟੀਕਾਕਰਨ ਦਾ ਕੈਂਪ ਲਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਜੱਜਾਂ, ਵਕੀਲਾਂ ਅਤੇ ਸਟਾਫ਼ ਮੈਂਬਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਵਾਈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਰ ਰੂਮ ਵਿਚ ਲਵਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਆਰ. ਐੱਸ. ਰਾਏ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਵਲ ਹਸਪਤਾਲ ਮੋਹਾਲੀ ਦੀ ਮੈਡੀਕਲ ਟੀਮ ਵੱਲੋਂ ਸਮੂਹ ਜੱਜਾਂ, ਵਕੀਲਾਂ ਅਤੇ ਸਟਾਫ਼ ਦਾ ਟੀਕਾਕਰਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮੂਹ ਬਾਰ ਵੱਲੋਂ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸਮੂਹ ਵਕੀਲਾਂ, ਜੱਜਾਂ ਅਤੇ ਕੋਰਟ ਸਟਾਫ਼ ਲਈ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਕੋਰੋਨਾ ਟੀਕਾਕਰਨ ਦੀ ਦੂਜੀ ਖ਼ੁਰਾਕ ਦਾ ਕੈਂਪ ਵੀ ਲਵਾਇਆ ਜਾਵੇਗਾ ਅਤੇ ਸਮੂਹ ਵਕੀਲਾਂ, ਜੱਜਾਂ ਅਤੇ ਸਟਾਫ਼ ਮੈਂਬਰਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ, ਤਾਂ ਕਿ ਜਲਦ ਤੋਂ ਜਲਦ ਕੋਰਟ ਦਾ ਕੰਮ ਲੀਹ ’ਤੇ ਆ ਸਕੇ ਅਤੇ ਲੋਕਾਂ ਨੂੰ ਇਨਸਾਫ ਮਿਲ ਸਕੇ।
ਇਸ ਮੌਕੇ ਮੌਕੇ ਸੀਨੀ. ਐਡਵੋਕੇਟ ਹਰਬੰਤ ਸਿੰਘ, ਸੁਸ਼ੀਲ ਅੱਤਰੀ, ਦਵਿੰਦਰ ਵਤਸ, ਕੁਲਦੀਪ ਸਿੰਘ ਰਠੌੜ, ਕਨਵਰ ਜ਼ੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਨਰਪਿੰਦਰ ਸਿੰਘ ਰੰਗੀ, ਸੈਕਟਰੀ ਬਾਰ ਕੌਂਸਲ ਬਲਜਿੰਦਰ ਸਿੰਘ ਸੈਣੀ, ਸੰਜੀਵ ਮੈਣੀ ਅਤੇ ਸਨੇਹਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ ਤੋਂ ਆਈ ਸੁੱਖ ਦੀ ਖ਼ਬਰ, ਕਰੋਨਾ ਦੇ ਮਰੀਜ਼ ਵੀ ਘੱਟ ’ਤੇ ਆਕਸੀਜਨ ਵੀ ਪੂਰੀ
NEXT STORY