ਚੰਡੀਗੜ੍ਹ : ਪੰਜਾਬ 'ਚ 18-44 ਸਾਲ ਉਮਰ ਵਰਗ ਨੂੰ ਕੋਰੋਨਾ ਵੈਕਸੀਨ ਲਾਉਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਉਕਤ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਜਾਰੀ ਟੀਕਾਕਰਨ ਸਰਟੀਫਿਕੇਟ ਤੋਂ ਹਟਾ ਦਿੱਤਾ ਗਿਆ ਹੈ। ਇਕ ਪੰਜਾਬੀ ਅਖ਼ਬਾਰ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਕਤ ਉਮਰ ਵਰਗ ਲਈ ਵੈਕਸੀਨ ਪੰਜਾਬ ਸਰਕਾਰ ਨੇ ਸਿੱਧੀ ਸਪਲਾਇਰ ਤੋਂ ਖ਼ਰੀਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਸਿੱਧੂ ਮਾਮਲੇ' ਨੂੰ ਲੈ ਕੇ ਕੈਪਟਨ ਨੇ ਆਪਣੇ ਹਮਾਇਤੀਆਂ ਨੂੰ ਕਹੀ ਇਹ ਗੱਲ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਇਸ ਤੋਂ ਪਹਿਲਾਂ ਝਾਰਖੰਡ ਅਤੇ ਛੱਤੀਸਗੜ੍ਹ ਸੂਬੇ ਪਹਿਲਾਂ ਹੀ ਇਨ੍ਹਾਂ ਸਰਟੀਫਿਕੇਟਾਂ ਉੱਪਰੋਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਹਟਾ ਕੇ ਆਪੋ-ਆਪਣੇ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਾ ਚੁੱਕੇ ਹਨ। ਪੰਜਾਬੀ ਅਖ਼ਬਾਰ ਦੇ ਹਵਾਲੇ ਤੋਂ ਸਿਹਤ ਅਤੇ ਪਰਿਵਾਰ ਭਲਾਈ ਵੈਲਫੇਅਰ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਹੈ ਕਿ ਅਸੀਂ ਵੈਕਸੀਨ ਸਪਲਾਇਰ ਤੋਂ 18-45 ਸਾਲ ਦੇ ਸਮੂਹ ਲਈ ਸਿੱਧੀ ਖ਼ਰੀਦੀ ਹੈ।
ਇਹ ਵੀ ਪੜ੍ਹੋ : ਕਿਸਾਨੀ ਘੋਲ ਨੂੰ ਅੱਜ 6 ਮਹੀਨੇ ਪੂਰੇ, ਸਿੱਧੂ ਮਗਰੋਂ 'ਬਾਦਲਾਂ' ਦੀ ਰਿਹਾਇਸ਼ 'ਤੇ ਵੀ ਲਹਿਰਾਇਆ 'ਕਾਲਾ ਝੰਡਾ'
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ 45 ਸਾਲਾਂ ਤੋਂ ਵੱਧ ਲਾਭਪਾਤਰੀਆਂ ਲਈ ਟੀਕੇ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਕਿਉਂਕਿ ਸੂਬਾ ਸਰਕਾਰ ਖ਼ੁਦ ਟੀਕੇ ਖ਼ਰੀਦ ਚੁੱਕੀ ਹੈ, ਪ੍ਰਧਾਨ ਮੰਤਰੀ ਦੀ ਤਸਵੀਰ ਨੂੰ ਟੀਕਾਕਰਨ ਸਰਟੀਫਿਕੇਟ ਤੋਂ ਹਟਾਉਣ ਦਾ ਇਕ ਕਾਰਨ ਇਹ ਵੀ ਹੋ ਸਕਦਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀ. ਬੀ. ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਤਸਵੀਰ ਸਰਟੀਫਿਕੇਟ 'ਤੇ ਨਹੀਂ ਹੈ ਕਿਉਂਕਿ ਟੀਕੇ ਸੂਬਾ ਸਰਕਾਰ ਆਪਣੇ ਵੱਲੋਂ ਖ਼ਰੀਦ ਰਹੀ ਹੈ। ਇਸ ਤੋਂ ਇਲਾਵਾ ਸਰਟੀਫਿਕੇਟ ਡਾਊਨਲੋਡ ਕਰਨ ਵਾਲਾ ਪੋਰਟਲ ਕੋਰੋਨਾ ਵਾਇਰਸ ਅਲਰਟ (ਕੋਵਾ) ਵੀ ਪੰਜਾਬ ਸਰਕਾਰ ਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ 3 ਪਿੰਡਾਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
NEXT STORY