ਲੁਧਿਆਣਾ (ਸਲੂਜਾ) : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ 70 ਹਜ਼ਾਰ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਾ ਨਵਾਂ ਸਟਾਕ ਪ੍ਰਾਪਤ ਹੋਇਆ ਹੈ ਅਤੇ ਸਾਰੀਆਂ ਖ਼ੁਰਾਕਾਂ ਦੀ ਵਰਤੋਂ 24 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਦੀ ਬਾਕੀ ਆਬਾਦੀ ਨੂੰ ਹੋਰ ਤੇਜ਼ੀ ਨਾਲ ਕਵਰ ਕੀਤਾ ਜਾ ਸਕੇ।
ਡੀ. ਪੀ. ਆਰ. ਓ. ਲੁਧਿਆਣਾ ਦੇ ਅਧਿਕਾਰਿਤ ਪੇਜ਼ ’ਤੇ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਹੁਣ ਤੱਕ ਤਕਰੀਬਨ 22.60 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਟੀਕਾਕਰਨ ਕਰਵਾਉਣ ਤੋਂ ਬਾਅਦ ਆਪਣੇ ਰਜਿਸਟਰਡ ਮੋਬਾਇਲ ਨੰਬਰਾਂ ’ਤੇ ਕਿਸੇ ਕਾਰਨ ਸੰਦੇਸ਼ ਪ੍ਰਾਪਤ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਲਾਜ਼ਮੀ ਤੌਰ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
NEXT STORY