ਨਵੀਂ ਦਿੱਲੀ(ਭਾਸ਼ਾ) : ਦੇਸ਼ ਵਿਚ ਕੋਰੋਨਾ ਲਾਗ ਦੀ ਬੀਮਾਰੀ ਖ਼ਿਲਾਫ਼ ਲੜਾਈ ਵਿਚ ਹੁਣ ਬੱਚਿਆਂ ਲਈ ਆਉਣ ਵਾਲੇ ਦਿਨਾਂ ਵਿਚ ਚੰਗੀ ਖ਼ਬਰ ਮਿਲ ਸਕਦੀ ਹੈ। ਇਕ ਮਾਹਿਰ ਕਮੇਟੀ ਨੇ 2-18 ਸਾਲ ਉਮਰ ਵਰਗ ਦੇ ਬੱਚਿਆਂ ਲਈ ਭਾਰਤ ਬਾਇਓਟੈੱਕ ਦੇ ਕੋਵਿਡ-19 ਟੀਕੇ ਕੋਵੈਕਸੀਨ ਦੇ ਦੂਜੇ ਤੇ ਤੀਜੇ ਪੜਾਅ ਲਈ ਟ੍ਰਾਇਲ ਦੀ ਸਿਫਾਰਸ਼ ਕੀਤੀ ਸੀ ਜਿਸਨੂੰ ਮਨਜ਼ੂਰੀ ਮਿਲ ਗਈ ਹੈ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਟ੍ਰਾਇਲ ਦਿੱਲੀ ਤੇ ਪਟਨਾ ਦੇ ਏਮਸ ਅਤੇ ਨਾਗਪੁਰ ਸਥਿਤ ਮੈਡੀਟ੍ਰਿਨਾ ਮੈਡੀਕਲ ਸਾਇੰਸ ਇਸਟੀਚਿਊਟ ਸਮੇਤ ਵੱਖ-ਵੱਖ ਥਾਵਾਂ ’ਤੇ ਕੀਤਾ ਜਾਵੇਗਾ।
ਕੇਂਦਰੀ ਔਸ਼ਧੀ ਮਾਪਦੰਡ ਕੰਟਰੋਲ ਸੰਗਠਨ (ਸੀ. ਡੀ. ਐੱਸ. ਸੀ. ਓ.) ਦੀ ਕੋਵਿਡ-19 ਵਿਸ਼ੇ ਦੀ ਮਾਹਿਰ ਕਮੇਟੀ ਨੇ ਭਾਰਤ ਬਾਇਓਟੈੱਕ ਦੀ ਉਸ ਅਪੀਲ ’ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿਚ ਉਸ ਦੇ ਕੋਵੈਕਸੀਨ ਟੀਕੇ ਦੀ 2 ਸਾਲ ਤੋਂ 18 ਸਾਲ ਦੇ ਬੱਚਿਆਂ ਵਿਚ ਸੁਰੱਖਿਆ ਤੇ ਰੋਗ-ਰੋਕੂ ਸਮਰੱਥਾ ਵਧਾਉਣ ਸਮੇਤ ਹੋਰ ਚੀਜ਼ਾਂ ਦਾ ਵਿਸ਼ਲੇਸ਼ਣ ਕਰਨ ਲਈ ਪਰਖ ਦੀ ਮਨਜ਼ੂਰੀ ਦੇਣ ਦੀ ਬੇਨਤੀ ਕੀਤੀ ਗਈ ਸੀ।ਵੱਡੀ ਅਤੇ ਰਾਹਤ ਭਰੀ ਖ਼ਬਰ ਇਹ ਹੈ ਕਿ DCGI (ਡਰੱਗਸ ਕੰਟਰੋਲਰ ਜਨਰਲ ਆਫ ਇੰਡੀਆ) ਨੇ ਵੈਕਸੀਨੇਸ਼ਨ ਦੇ ਫੇਜ਼ 2 ਤੇ 3 ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਬਾਇਓਟੈੱਕ 525 ਸਿਹਤਮੰਦ ਵਲੰਟੀਅਰਾਂ 'ਤੇ ਇਸਦਾ ਟ੍ਰਾਇਲ ਕਰੇਗਾ।
ਓਧਰ ਸੀਰਮ ਇੰਸਟੀਚਿਊਟ ਤੇ ਭਾਰਤ ਬਾਇਓਟੈੱਕ ਨੇ ਅਗਲੇ 4 ਮਹੀਨਿਆਂ ਦੀ ਆਪਣੀ ਉਤਪਾਦਨ ਯੋਜਨਾ ਕੇਂਦਰ ਨੂੰ ਸੌਂਪੀ ਹੈ, ਜਿਸ ਵਿਚ ਉਨ੍ਹਾਂ ਨੇ ਸੂਚਿਤ ਕੀਤਾ ਹੈ ਕਿ ਅਗਸਤ ਤਕ ਉਹ ਕ੍ਰਮਵਾਰ 10 ਕਰੋੜ ਤੇ 7.8 ਕਰੋੜ ਖੁਰਾਕਾਂ ਤਕ ਆਪਣਾ ਉਤਪਾਦਨ ਵਧਾਉਣਗੇ।
ਇਹ ਵੀ ਪੜ੍ਹੋ- ਕੋਰੋਨਾ ਮਰੀਜ਼ਾਂ 'ਚ ਫੈਲ ਰਿਹਾ ਹੁਣ 'ਬਲੈਕ ਫੰਗਜ਼' ਦਾ ਖ਼ਤਰਾ, ਤੇਜ਼ੀ ਨਾਲ ਵੱਧ ਰਹੇ ਮਾਮਲੇ
ਦੇਸ਼ ਵਿੱਚ ਕੋਰੋਨਾ ਕਹਿਰ ਦੀ ਗੱਲ ਕਰੀਏ ਤਾਂ ਇਹ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਵਾਇਰਸ ਦੇ 3.62 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਲਗਾਤਾਰ ਦੂਜੇ ਦਿਨ 4 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ ਹੋਈ ਹੈ। ਚੰਗੀ ਖ਼ਬਰ ਇਹ ਵੀ ਹੈ ਕਿ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 18,94,991 ਲੋਕਾਂ ਦਾ ਟੀਕਾਕਰਨ ਹੋਇਆ। ਇਸ ਤੋਂ ਬਾਅਦ ਹੁਣ ਤੱਕ 17 ਕਰੋੜ 72 ਲੱਖ 14 ਹਜ਼ਾਰ 256 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ।ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,62,727 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2 ਕਰੋੜ 37 ਲੱਖ 3 ਹਜ਼ਾਰ 665 ਹੋ ਗਿਆ ਹੈ। ਉੱਥੇ ਹੀ ਇਸ ਦੌਰਾਨ 3,52,181 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 1,97,34,823 ਹੋ ਗਈ।
ਨੋਟ: ਕੀ ਬੱਚਿਆਂ ਲਈ ਪਹਿਲ ਦੇ ਆਧਾਰ 'ਤੇ ਬਣਨੀ ਚਾਹੀਦੀ ਹੈ ਕੋਰੋਨਾ ਵੈਕਸੀਨ? ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਕੋਰੋਨਾ ਜਾਗਰੂਕਤਾ ਪ੍ਰੋਗਰਾਮ ਕੀਤਾ ਆਯੋਜਿਤ
NEXT STORY