ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਮਾਛੀਵਾੜਾ ਬੇਟ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਕੋਰੋਨਾ ਬੀਮਾਰੀ ਤੋਂ ਪੀੜ੍ਹਤ ਗਰਭਵਤੀ ਔਰਤ ਰਾਜਪ੍ਰੀਤ ਕੌਰ (33) ਦੀ ਧੀ ਨੂੰ ਜਨਮ ਦੇਣ ਤੋਂ 4 ਦਿਨ ਬਾਅਦ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਾਜਪ੍ਰੀਤ ਕੌਰ ਦਾ 28 ਮਈ ਨੂੰ ਕੋਰੋਨਾ ਟੈਸਟ ਕੀਤਾ ਗਿਆ, ਜਿਸ ’ਚ ਉਸਦੀ ਰਿਪੋਰਟ ਪਾਜ਼ੇਟਿਵ ਆਈ। ਰਾਜਪ੍ਰੀਤ ਕੌਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ 7 ਜੂਨ ਨੂੰ ਇਕ ਧੀ ਨੂੰ ਜਨਮ ਦਿੱਤਾ ਪਰ 11 ਜੂਨ ਨੂੰ ਉਹ ਇਸ ਬੀਮਾਰੀ ਨਾਲ ਲੜਦਿਆਂ ਜ਼ਿੰਦਗੀ ਦੀ ਲੜਾਈ ਹਾਰ ਗਈ। ਰਾਜਪ੍ਰੀਤ ਕੌਰ ਦਾ ਸਿਹਤ ਮਹਿਕਮੇ ਦੀ ਟੀਮ ਨੇ ਪੀ. ਪੀ. ਈ. ਕਿੱਟਾਂ ਪਾ ਕੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਹਾਈਕੋਰਟ ਦੇ ਹੁਕਮ, ਹੱਤਿਆ ਮਾਮਲੇ ’ਚ ਉਮਰਕੈਦ ਦੀ ਸਜ਼ਾ ਕੱਟ ਰਹੇ ਮੁਲਜ਼ਮ ਨੂੰ ਕੀਤਾ ਬਰੀ
ਜਾਣਕਾਰੀ ਅਨੁਸਾਰ ਨਵਜੰਮੀ ਧੀ ਠੀਕ ਦੱਸੀ ਜਾ ਰਹੀ ਹੈ। ਐੱਸ. ਐੱਮ. ਓ. ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਮਾਛੀਵਾੜਾ ਇਲਾਕੇ ’ਚ ਇਸ ਸਮੇਂ ਕੋਰੋਨਾ ਦੇ 21 ਮਾਮਲੇ ਸਰਗਰਮ ਹਨ, ਜਿਨ੍ਹਾਂ ’ਚੋਂ 15 ਵਿਅਕਤੀ ਘਰਾਂ ’ਚ ਇਕਾਂਤਵਾਸ ਹਨ, ਜਦਕਿ 6 ਵੱਖ-ਵੱਖ ਹਸਪਤਾਲਾਂ ’ਚ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਦੇ ਮਾਮਲੇ ਕੁਝ ਘਟ ਗਏ ਹਨ ਪਰ ਲੋਕ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬਾਅਦ ਲਗਵਾ ਸਕਦੇ ਹੋ ਦੂਜੀ ਡੋਜ਼
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਕਾਲੀ ਦਲ-ਬਸਪਾ ਦੇ ਗਠਜੋੜ 'ਤੇ ਜਾਣੋ ਕੀ ਬੋਲੇ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ
NEXT STORY